13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕਿਰਪਾਲ ਨਾਥਾ, ਧਰਮਜੀਤ ਸੰਗਤਪੁਰਾ, ਪੱਪੀ ਨੰਗਲਾ ਤੇ ਸੁਰਜੀਤ ਸਿੰਘ ਲਹਿਲ ਖੁਰਦ ਨੂੰ ਸੌਂਪੀ ਜਿੰਮੇਵਾਰੀ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦੀ ਵਿਸ਼ਾਲ ਸੂਚੀ ਜਾਰੀ ਕੀਤੀ।

ਅਜੀਤ ਡੈਸਕ 13-08-2026
ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦੀ ਵਿਸ਼ਾਲ ਸੂਚੀ ਜਾਰੀ ਕੀਤੀ। ਜਾਰੀ ਕੀਤੀ ਸੂਚੀ ਅਨੁਸਾਰ ਧਰਮਜੀਤ ਸਿੰਘ ਸੰਗਤਪੁਰਾ, ਕਿਰਪਾਲ ਸਿੰਘ ਨਾਥਾ ਲਹਿਲ ਕਲਾਂ ਅਤੇ ਸੁਰਜੀਤ ਸਿੰਘ ਲਹਿਲ ਖੁਰਦ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਗੁਰਜਿੰਦਰ ਸਿੰਘ ਪੱਪੀ ਨੰਗਲਾ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਮੱਦਦ ਮਿਲੇਗੀ। ਨਵ-ਨਿਯੁਕਤ ਅਹੁਦੇਦਾਰਾਂ ਧਰਮਜੀਤ ਸਿੰਘ ਸੰਗਤਪੁਰਾ, ਸੁਰਜੀਤ ਸਿੰਘ ਲਹਿਲ ਖੁਰਦ, ਕਿਰਪਾਲ ਸਿੰਘ ਨਾਥਾ ਲਹਿਲ ਕਲਾਂ ਅਤੇ ਗੁਰਜਿੰਦਰ ਸਿੰਘ ਪੱਪੀ ਨੰਗਲਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੁਠਾਲਾ ਵਿਖੇ ਤੀਆਂ ਦਾ ਮੇਲਾ ਮਨਾਇਆ ਅਗਲੀ ਖ਼ਬਰ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।