14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਾਂਗਰਸ ਨੇ ਮਾਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਉਦਘਾਟਨ ਨੂੰ ਲੈ ਕੇ ਚੁੱਕੇ ਸਵਾਲ

ਮਾਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਦੀ ਅਧੁਨਿਕ ਇਮਾਰਤ ਦਾ ਉਦਘਾਟਨ ਕੀਤਾ ਗਿਆ । ਸਕੂਲ ਦੀ ਇਮਾਰਤ ਕਰੀਬ 6 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ ।

ਅਜੀਤ ਡੈਸਕ 14-08-2026
ਮਾਲੇਰਕੋਟਲਾ, 13 ਅਗਸਤ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਦੀ ਅਧੁਨਿਕ ਇਮਾਰਤ ਦਾ ਉਦਘਾਟਨ ਕੀਤਾ ਗਿਆ । ਸਕੂਲ ਦੀ ਇਮਾਰਤ ਕਰੀਬ 6 ਕਰੋੜ 39 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ । ਬਿਨਾਂ ਸ਼ੱਕ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿੱਥੋਂ ਮਲੇਰਕੋਟਲਾ ਦੇ ਬੱਚੇ ਵਿੱਦਿਆ ਹਾਸਿਲ ਕਰ ਸਕਣਗੇ । ਜਿਸ ਵੇਲੇ ਸੂਬੇ ਦੇ ਮੁੱਖ ਮੰਤਰੀ ਵੱਲੋਂ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਸੀ ਉਸ ਤੋਂ ਕੁਝ ਸਮੇਂ ਬਾਅਦ ਮਲੇਰਕੋਟਲਾ ਵਿਖੇ ਹੀ ਕਾਂਗਰਸ ਦੇ ਅਹੁਦੇਦਾਰਾਂ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਵਜ਼ੀਰ ਬੀਬਾ ਰਜ਼ੀਆ ਸੁਲਤਾਨਾ ਦੀ ਤਰਫੋਂ ਮਲੇਰਕੋਟਲਾ ਹਾਊਸ ਦੇ ਪ੍ਰਮੁੱਖ ਬੁਲਾਰੇ ਅਨਵਾਰ ਮਹਿਬੂਬ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਝੁਨੇਰ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਮਨੋਜ ਕੁਮਾਰ ਉਪਲ ਤੇ ਕੌਂਸਲਰਾਂ ਵੱਲੋਂ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਗਿਆ ਕਿ ਇਸ ਸਕੂਲ ਦੇ ਨਵੀਨੀਕਰਨ ਲਈ ਕਰੀਬ 5 ਕਰੋੜ 7 ਲੱਖ ਰੁਪਏ ਦੀ ਰਾਸ਼ੀ 28 ਅਕਤੂਬਰ 2020 ਨੂੰ ਕਾਂਗਰਸ ਰਾਜਕਾਲ ਵੇਲੇ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਵੱਲੋਂ ਮਨਜ਼ੂਰ ਕਰਵਾਈ ਗਈ ਸੀ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਰਫ਼ 1 ਕਰੋੜ 32 ਲੱਖ ਰੁਪਏ ਮਨਜ਼ੂਰ ਕਰਵਾਏ ਹਨ । ਕਾਂਗਰਸੀ ਆਗੂਆਂ ਨੇ ਆਖਿਆ ਕਿ ਇਹ ਸਕੂਲ ਅੱਜ ਤੋਂ ਕਰੀਬ ਸਾਢੇ ਚਾਰ ਸਾਲ ਪਹਿਲਾਂ ਤਿਆਰ ਹੋ ਚੁੱਕਿਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਝੂਠ ਬੋਲ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਇਸ ਸਕੂਲ ਦਾ ਨਵੀਨੀਕਰਨ ਉਨ੍ਹਾਂ ਨੇ ਕਰਵਾਇਆ ਹੈ ਜਦਕਿ ਸਕੂਲ ਦੀ ਰਾਸ਼ੀ ਤਾਂ ਕਾਂਗਰਸ ਸਰਕਾਰ ਵੇਲੇ ਮਨਜ਼ੂਰ ਹੋ ਚੁੱਕੀ ਸੀ । ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਤੇ ਕੌਂਸਲਰ ਮੌਜੂਦ ਸਨ।
ਪਿਛਲੀ ਖ਼ਬਰ ਰੀਡਰ ਰਾਜ ਕੁਮਾਰ ਪਦ-ਉੱਨਤ ਹੋ ਕੇ ਬਣੇ ਥਾਣੇਦਾਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਬਹੁਤ ਹੀ ਮੰਦਭਾਗਾ - ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।