14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਧੂਰੀ ਪੁਲਿਸ ਵੱਲੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਸਮੇਤ ਖਰੀਦਦਾਰ ਕਾਬੂ; ਭਾਰੀ ਮਾਤਰਾ ’ਚ ਚੋਰੀ ਦੀ ਕੇਬਲ ਬਰਾਮਦ

ਧੂਰੀ, 13 ਅਗਸਤ (ਸੁਖਵੰਤ ਸਿੰਘ ਭੁੱਲਰ) - ਇਲਾਕੇ ਵਿੱਚ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਖੇਤਾਂ ਵਿੱਚੋਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਾਰਾਂ ਚੋਰੀ ਕਰਨ ਵਾਲੇ 03 ਮੁਲਜਮਾਂ ਅਤੇ ਚੋਰੀ ਦਾ ਮਾਲ ਖਰੀਦਣ ਵਾਲੇ 01 ਖਰੀਦਦਾਰ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਫੜੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ। ਤਸਵੀਰ: ਭੁੱਲਰ 14-08-2026
ਧੂਰੀ, 13 ਅਗਸਤ (ਸੁਖਵੰਤ ਸਿੰਘ ਭੁੱਲਰ) - ਇਲਾਕੇ ਵਿੱਚ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਧੂਰੀ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਖੇਤਾਂ ਵਿੱਚੋਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਾਰਾਂ ਚੋਰੀ ਕਰਨ ਵਾਲੇ 03 ਮੁਲਜਮਾਂ ਅਤੇ ਚੋਰੀ ਦਾ ਮਾਲ ਖਰੀਦਣ ਵਾਲੇ 01 ਖਰੀਦਦਾਰ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸਮੁੱਚੀ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਸਪੈਕਟਰ ਕਰਨਵੀਰ ਸਿੰਘ (ਮੁੱਖ ਅਫ਼ਸਰ ਥਾਣਾ ਸਦਰ ਧੂਰੀ) ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਨੇਪਰੇ ਚਾੜ੍ਹੀ ਗਈ ਹੈ।ਉਨ੍ਹਾਂ ਦੱਸਿਆ ਕਿ ਲੰਘੀ 7 ਅਗਸਤ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਹਸਨਪੁਰ ਵਿਖੇ ਮੌਜੂਦ ਸਨ ਅਤੇ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਉਰਫ਼ ਮਨੂੰ, ਪਰਗਟ ਸਿੰਘ ਉਰਫ਼ ਸੰਬੀ ਅਤੇ ਗੁਰਪ੍ਰੀਤ ਸਿੰਘ (ਵਾਸੀਆਨ ਨੱਤ) ਆਪਣੇ ਆਲੇ-ਦੁਆਲੇ ਦੇ ਪਿੰਡਾਂ ‘ਚੋਂ ਖੇਤਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰਨ ਦੇ ਆਦੀ ਹਨ। ਮੁਖਬਰ ਅਨੁਸਾਰ ਉਹ ਉਸੇ ਦਿਨ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚੋਰੀ ਕੀਤੀਆਂ ਤਾਰਾਂ ਵੇਚਣ ਲਈ ਪਿੰਡ ਬਡਬਰ ਵੱਲ ਜਾ ਰਹੇ ਸਨ। ਇਤਲਾਹ ਦੇ ਅਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਧੂ ਰੀ ਵਿਖੇ ਮੁਕੱਦਮਾ ਨੰਬਰ 238/2026 ਦਰਜ ਕੀਤਾ ਅਤੇ ਨਾਕੇਬੰਦੀ ਦੌਰਾਨ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਸ਼ੀਆਂ ਕੋਲੋਂ ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਅਤੇ ਸਾਢੇ 28 ਮੀਟਰ ਐਲੂਮੀਨੀਅਮ ਦੀ ਕੇਬਲ ਤਾਰ ਬਰਾਮਦ ਕੀਤੀ ਗਈ। ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਫੜੇ ਗਏ ਚੋਰਾਂ ਕੋਲੋਂ ਦੌਰਾਨੇ ਤਫ਼ਤੀਸ਼ ਕੀਤੀ ਪੁੱਛਗਿੱਛ ‘ਚ ਇਹ ਖ਼ੁਲਾਸਾ ਹੋਇਆ ਕਿ ਉਹ ਚੋਰੀ ਕੀਤਾ ਸਮਾਨ ਦਲਬਾਰਾ ਸਿੰਘ ਨਾਮੀ ਵਿਅਕਤੀ ਨੂੰ ਵੇਚਦੇ ਸਨ। ਪੁਲਿਸ ਨੇ ਦਲਬਾਰਾ ਸਿੰਘ ਨੂੰ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ‘ਚੋਂ ਚੋਰੀ ਦੀਆਂ ਕੇਬਲ ਤਾਰਾਂ ਦੇ 36 ਟੋਟੇ (ਕੁੱਲ ਲੰਬਾਈ ਕਰੀਬ 322 ਫੁੱਟ) ਬਰਾਮਦ ਕਰਵਾਈਆਂ ਗਈਆਂ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਕੋਲੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।
ਪਿਛਲੀ ਖ਼ਬਰ ਸਿੱਖ ਬੁੱਧੀਜੀਵੀ ਮੰਚ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘੋਰ ਨਿੰਦਾ ਅਗਲੀ ਖ਼ਬਰ ਸਿੱਖ ਬੁੱਧੀਜੀਵੀ ਮੰਚ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘੋਰ ਨਿੰਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।