14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਸ.ਯੂ.ਐੱਸ ਕਾਲਜ ਮਹਿਲਾਂ ਦੇ ਵਿਦਿਆਰਥੀਆਂ ਨੇ ਫਿਲਮ ਦਾ ਅ ਨੰਦ ਮਾਣਿਆ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਕੀਤਾ ਫਲੈਗ ਮਾਰਚ

ਮਲੇਰਕੋਟਲਾ, 13 ਅਗਸਤ (ਮੁਹੰਮਦ ਹਨੀਫ਼ ਥਿੰਦ) - ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਮਲੇਰਕੋਟਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡੀ. ਆਈ.

ਗਾਇਕ ਹਰਜੀਤ ਹਰਮਨ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ। ਤਸਵੀਰ- ਰਣਧੀਰ ਸਿੰਘ ਫੱਗੂਵਾਲਾ 14-08-2026
ਮਲੇਰਕੋਟਲਾ, 13 ਅਗਸਤ (ਮੁਹੰਮਦ ਹਨੀਫ਼ ਥਿੰਦ) - ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਮਲੇਰਕੋਟਲਾ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਡੀ.ਆਈ.ਜੀ. ਕਮਾਂਡੋ ਪੰਜਾਬ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ’ਚ ਫਲੈਗ ਮਾਰਚ ਕੀਤਾ ਗਿਆ । ਫਲੈਗ ਮਾਰਚ ਦੌਰਾਨ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਸਥਾਨਾਂ ਅਤੇ ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹ ਫਲੈਗ ਮਾਰਚ ਬੱਸ ਸਟੈਂਡ ਰੋਡ ਤੋਂ ਹੁੰਦਾ ਹੋਇਆ ਦਿੱਲੀ ਗੇਟ, ਪਿੱਪਲੀ ਚੌਂਕ, ਸਰਹੰਦੀ ਗੇਟ, ਜਰਗ ਚੌਂਕ, ਗਰੇਵਾਲ ਚੌਂਕ, ਕਾਲਜ ਚੌਂਕ ਅਤੇ ਟਰੱਕ ਯੂਨੀਅਨ ਤੋਂ ਹੁੰਦਾ ਹੋਇਆ ਜ਼ਿਲ੍ਹਾ ਪੁਲਿਸ ਦਫ਼ਤਰ, ਮਲੇਰਕੋਟਲਾ ਵਿਖੇ ਸਮਾਪਤ ਹੋਇਆ। ਇਸ ਮੌਕੇ ਡੀ.ਆਈ.ਜੀ. ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਹਿਰ ਮਲੇਰਕੋਟਲਾ ਤੋਂ ਇਲਾਵਾ ਸਬ-ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿਚ ਵੀ ਸਰਕਲ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਦੀ ਅਗਵਾਈ ਹੇਠ ਤਾਇਨਾਤ ਪੁਲਿਸ ਫੋਰਸ ਵੱਲੋਂ ਪੈਦਲ ਫਲੈਗ ਮਾਰਚ ਕੀਤੇ ਗਏ ਹਨ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਭਰ ’ਚ ਨਾਕੇਬੰਦੀ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕਰਨ। ਇਸ ਮੌਕੇ ਐੱਸ.ਪੀ. ਹੈੱਡਕੁਆਟਰ ਗੁਰਸ਼ਰਨਜੀਤ ਸਿੰਘ ਸੰਧੂ ਅਤੇ ਸਮੂਹ ਡੀ.ਐੱਸ.ਪੀਜ਼ ਹਾਜ਼ਰ ਸਨ।
ਪਿਛਲੀ ਖ਼ਬਰ ਦਵਾਈਆਂ ਦੀ ਦੁਕਾਨ ’ਤੇ ਹੋਈ ਚੋਰੀ, ਦੁਕਾਨ ’ਚੋਂ ਕੀਮਤੀ ਸਮਾਨ ਤੇ ਨਕਦੀ ਚੋਰੀ ਅਗਲੀ ਖ਼ਬਰ ਸੁਖਬੀਰ ਬਾਦਲ ਨੂੰ ਅੱਜ ਦੂਜੀ ਵਾਰ ਗੁਰੂ ਨੇ ਹੱਥ ਦੇ ਕੇ ਰੱਖਿਆ-ਖਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।