ਸ਼ਹੀਦ ਭਾਈ ਮਨੀ ਸਿੰਘ ਕਾਲਜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਕੀਤਾ ਪ੍ਰਾਪਤ
ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਲੌਂਗੋਵਾਲ ਜੋਨ ਦੀ ਅੰਡਰ-19 (ਮੁੰਡੇ) ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਜੇਤੂ ਟੀਮ ਵਿੱਚ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੇ 8 ਖਿਡਾਰੀਆਂ ਨੇ ਭਾਗ ਲਿਆ।
ਅਜੀਤ ਡੈਸਕ
15-08-2026