15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫਾਰਚੂਨ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ

ਸੰਗਰੂਰ, 14 ਅਗਸਤ (ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਵਿੱਚ 79ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਦੇ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 15-08-2026
ਸੰਗਰੂਰ, 14 ਅਗਸਤ (ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਵਿੱਚ 79ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਦੇ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸ੍ਰੀ ਪ੍ਰਤਾਪ ਸਿੰਘ ਧਾਲੀਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ। ਇਸ ਤੋਂ ਬਾਅਦ ਰਾਸ਼ਟਰੀ ਗਾਨ ਗਾਇਆ ਗਿਆ। ਡਾਇਰੈਕਟਰ (ਅਕਾਦਮਿਕਸ) ਸ੍ਰੀ ਐੱਮ. ਐੱਸ. ਬਖ਼ਤਾਵਰ ਅਤੇ ਪ੍ਰਿੰਸੀਪਲ ਸ੍ਰੀਮਤੀ ਰਾਜਵੀਰ ਕੌਰ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੇ ਦੇਸ਼ਭਗਤੀ ਦੇ ਗੀਤ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦੇਸ਼ ਦੇ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਪੂਰਾ ਸਮਾਗਮ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਰ ਕਿਸੇ ਦੇ ਮਨ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋਈ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿਖੇ ਵਿਸ਼ਾਲ ਮੈਡੀਕਲ ਕੈਂਪ ਅਗਲੀ ਖ਼ਬਰ ਅਕੇਡੀਆ ਵਰਲਡ ਸਕੂਲ ’ਚ 80ਵਾਂ ਅਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।