15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਗੰਡਾ ਸਿੰਘ ਸਕੂਲ ਲਾਂਗੜੀਆਂ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਨੂੰ ਦੋ ਏ.ਸੀ. ਭੇਟ

ਸ਼ੇਰਪੁਰ, 14 ਅਗਸਤ (ਮੇਘ ਰਾਜ ਜੋਸ਼ੀ) - ਬਾਬਾ ਬੂਟਾ ਸਿੰਘ ਡੇਰਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਦੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਦੋ ਏ. ਸੀ.

ਅਜੀਤ ਡੈਸਕ 15-08-2026
ਸ਼ੇਰਪੁਰ, 14 ਅਗਸਤ (ਮੇਘ ਰਾਜ ਜੋਸ਼ੀ) - ਬਾਬਾ ਬੂਟਾ ਸਿੰਘ ਡੇਰਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਦੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਦੋ ਏ.ਸੀ. ਭੇਟ ਕੀਤੇ ਗਏ। ਇਸ ਦੇ ਨਾਲ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ਲਾਭਪਾਤਰੀਆਂ ਵੱਲੋਂ ਪੰਜਾਬ ਸਰਕਾਰ ਤੋਂ ਮਿਲੀ ਪਹਿਲੀ ਕਿਸ਼ਤ ਵਿੱਚੋਂ ਆਪਣਾ ਯੋਗਦਾਨ ਪਾਉਂਦਿਆਂ ਸਕੂਲ ਦੇ ਕਲਾਸ ਰੂਮਾਂ ਨੂੰ ਏ.ਸੀ. ਦੀ ਸਹੂਲਤ ਨਾਲ ਲੈਸ ਕਰਨ ਵਿੱਚ ਸਹਿਯੋਗ ਦਿੱਤਾ ਗਿਆ। ਏ.ਸੀ. ਕਲਾਸ ਰੂਮ ਦੇ ਉਦਘਾਟਨ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ, ਕੈਂਪਸ ਮੈਨੇਜਰ ਕੈਪਟਨ ਜਤਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਦੇ ਹੈੱਡ ਟੀਚਰ ਕੁਲਵਿੰਦਰ ਸਿੰਘ ਖੇੜੀ, ਫੁੱਟਬਾਲ ਕੋਚ ਰੇਜ਼ਮ ਸਿੰਘ ਤੋਂ ਇਲਾਵਾ ਮੈਡਮ ਗੁਰਪ੍ਰੀਤ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਸਤਵੰਤ ਕੌਰ, ਮੈਡਮ ਬਲਜੀਤ ਕੌ ਰ, ਮੈਡਮ ਰਜਿੰਦਰ ਕੌਰ, ਹਰਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਬੀਬਾ ਜਾਹਿਦਾ ਸੁਲੇਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ ਅਗਲੀ ਖ਼ਬਰ ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਧਰਵਿੰਦਰ ਸਿੰਘ ਟਿੰਕੂ ਨੂੰ ਪਾਰਟੀ ਦੇ ਰਾਜਸੀ ਮਾਮਲਿਆਂ ਦੇ ਮੈਂਬਰ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।