‘ ਮਿਸ਼ਨ ਹਰਿਆਲੀ’ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੇ ਲਗਾਏ ਸੈਂਕੜੇ ਬੂਟੇ
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਵਾਤਾਵਰਨ ਨੂੰ ਬਚਾਉਣ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਨੂੰ ਮੁੱਖ ਰੱਖਦਿਆਂ ‘ਪੰਜਾਬ ਫਾਊਂਡੇਸ਼ਨ’ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਨੇ ਸੰਯੁਕਤ ਰੂਪ ‘ਚ ਇਕ ਵੱਡੀ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ ਹੈ। ਇਸ ਮਹਾਂ-ਅਭਿਆਨ ਦੇ ਤਹਿਤ ਪੂਰੇ ਪੰਜਾਬ ਦੇ ਸਕੂਲਾਂ ਦੇ ਮਾਧਿਅਮ ਰਾਹੀਂ 10 ਤੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ।
ਅਜੀਤ ਡੈਸਕ
15-08-2026