ਜ਼ਿਲ੍ਹਾ ਸੰਗਰੂਰ ਦੇ ਵਿੱਦਿਅਕ ਅਦਾਰੇ ਕੱਲ੍ਹ ਰਹਿਣਗੇ ਬੰਦ
ਸੰਗਰੂਰ, 16 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ ਨੂੰ ਕੇਵਲ ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਵਿਦਿਆਰਥੀਆ ਅਤੇ ਸਕੂਲ ਸਟਾਫ ਵੱਲੋ ਕੀਤੀ ਗਈ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆ ਲਿਆ ਗਿਆ ਹੈ।
ਅਜੀਤ ਡੈਸਕ
17-08-2026