19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਗਰੂਰ ਤੋਂ ਤਬਦੀਲ ਹੋਏ ਐੱਸ.ਪੀ. ਨਵਰੀਤ ਸਿੰਘ ਵਿਰਕ, ਰਾਜੇਸ਼ ਛਿੱਬਰ ਅਤੇ ਦਵਿੰਦਰ ਅੱਤਰੀ ਨੂੰ ਸੰਗਰੂਰ ਵਾਸੀਆਂ ਨੇ ਦਿੱਤੀ ਨਿੱਘੀ ਵਿਦਾਇਗੀ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਿਚ ਲੰਬਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਤਬਦੀਲ ਹੋਏ ਐੱਸ. ਪੀ.

ਤਿੰਨੇ ਪੁਲਿਸ ਅਧਿਕਾਰੀਆਂ ਨੇ ਸੰਗਰੂਰ ਵਾਸੀਆਂ ਵਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ 19-08-2026
ਸੰਗਰੂਰ, 18 ਅਗਸਤ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਪੁਲਿਸ ਵਿਚ ਲੰਬਾ ਸਮਾਂ ਸੇਵਾਵਾਂ ਨਿਭਾਉਣ ਉਪਰੰਤ ਤਬਦੀਲ ਹੋਏ ਐੱਸ.ਪੀ. ਨਵਰੀਤ ਸਿੰਘ ਵਿਰਕ, ਐੱਸ.ਪੀ. ਰਾਜੇਸ਼ ਛਿੱਬਰ ਅਤੇ ਐੱਸ.ਪੀ. ਦਵਿੰਦਰ ਅੱਤਰੀ ਨੂੰ ਅੱਜ ਸ਼ਹਿਰ ਸੰਗਰੂਰ ਦੀਆਂ ਸ਼ਖਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇੱਥੋਂ ਬਦਲ ਕੇ ਗਏ ਇਨ੍ਹਾਂ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਵਿਦਾਇਗੀ ਸੰਬੰਧੀ ਰੱਖੇ ਗਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਗਾਮ ਦੌਰਾਨ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਦਿਆਂ ਇਨ੍ਹਾਂ ਅਧਿਕਾਰੀਆਂ ਵੱਲੋਂ ਸੰਗਰੂਰ ਪੁਲਿਸ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਜਿਕਰਯੋਗ ਹੈ ਕਿ ਨਵਰੀਤ ਸਿੰਘ ਵਿਰਕ ਨੂੰ ਸੰਗਰੂਰ ਤੋਂ ਬਦਲ ਕੇ ਐੱਸ.ਪੀ. (ਐਚ) ਮੋਹਾਲੀ, ਦਵਿੰਦਰ ਅੱਤਰੀ ਨੂੰ ਐੱਸ.ਪੀ. (ਡੀ) ਪਟਿਆਲਾ ਅਤੇ ਰਾਜੇਸ਼ ਛਿੱਬਰ ਨੂੰ ਐੱਸ.ਪੀ. (ਪੀ.ਬੀ.ਆਈ.) ਪਟਿਆਲਾ ਲਗਾਇਆ ਗਿਆ ਹੈ। ਸਮਾਗਮ ਦੌਰਾਨ ਅਜੀਤ ਉਪ ਦਫਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਨੇ ਤਿੰਨੇ ਪੁਲਿਸ ਅਧਿਕਾਰੀਆਂ ਅਤੇ ਪਹੁੰਚੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਕਿਹਾ। ਅਮਨਦੀਪ ਸਿੰਘ ਬਿੱਟਾ ਵੱਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਨੈਸ਼ਨਲ ਨਰਸਿੰਗ ਇੰਸਟੀਚਿਊਟ ਦੇ ਚੇਅਰਮੈਨ ਸ਼ਿਵ ਆਰੀਆ, ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੇਵਾ ਮੁਕਤ ਐਡੀਸ਼ਨ ਸੈਸ਼ਨ ਜੱਜ ਮਹਿੰਦਰਪਾਲ ਸਿੰਘ ਪਾਹਵਾ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਗਰਗ, ਸੇਵਾ ਮੁਕਤ ਈ.ਓ. ਸੁਰਜੀਤ ਸਿੰਘ ਕਾਲੀਆ, ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਮੋਹਨ ਸ਼ਰਮਾ, ਡਾ. ਸੁਖਵਿੰਦਰ ਸਿੰਘ, ਪਾਲੀ ਰਾਮ ਬਾਂਸਲ ਅਤੇ ਹੋਰਨਾਂ ਨੇ ਐੱਸ.ਪੀ. ਵਿਰਕ, ਐੱਸ.ਪੀ. ਛਿੱਬਰ ਅਤੇ ਐੱਸ.ਪੀ. ਅੱਤਰੀ ਵੱਲੋਂ ਜ਼ਿਲ੍ਹਾ ਸੰਗਰੂਰ ਪੁਲਿਸ ਵਿਚ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨਾਂ ਪੁਲਿਸ ਅਧਿਕਾਰੀਆਂ ਵੱਲੋਂ ਜਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਕੀਤੇ ਗਏ ਕਾਰਜ ਹਮੇਸ਼ਾਂ ਸੰਗਰੂਰ ਵਾਸੀਆਂ ਨੂੰ ਯਾਦ ਰਹਿਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ.ਪੀ. ਨਵਰੀਤ ਸਿੰਘ ਵਿਰਕ, ਐੱਸ.ਪੀ. ਰਾਜੇਸ਼ ਛਿੱਬਰ ਅਤੇ ਐੱਸ.ਪੀ. ਦਵਿੰਦਰ ਅੱਤਰੀ ਨੇ ਉਨ੍ਹਾਂ ਦੀ ਸੰਗਰੂਰ ਵਿਖੇ ਤੈਨਾਤੀ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਇੰਸਪੈਕਟਰ ਸੁਖਦੀਪ ਸਿੰਘ, ਮਨਜੀਤ ਸਿੰਘ ਕੁੱਕੀ ਕੋਚ, ਲਲਿਤ ਕੁਮਾਰ ਲਲਤੀ, ਹਰਜੀਤ ਸਿੰਘ ਢੀਂਗਰਾ, ਹਰਿੰਦਰ ਸਿੰਘ ਬਾਜਵਾ, ਪੱਪੂ ਸਿਬੀਆ, ਸੁਰਿੰਦਰ ਪਾਲ ਸਿੰਘ ਸਿਦਕੀ, ਬਲਵੰਤ ਸਿੰਘ ਜੋਗਾ, ਗੀਤਕਾਰ ਮੀਤ ਸਕੌਰਦੀ, ਬਲਰਾਜ ਓਬਰਾਏ ਬਾਜੀ, ਪਰਮਜੀਤ ਸਿੰਘ ਟਿਵਾਣਾ, ਹਰਪਾਲ ਸਿੰਘ ਘਾਬਦਾਂ, ਡਾ. ਹਰਨੀਤ ਕੌਰ, ਡਾ. ਜੋਤੀ ਗੁਪਤਾ, ਅਨੋਖ ਸਿੰਘ ਵਿਰਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਐੱਮ.ਐੱਲ.ਜੀ. ਸਕੂਲ ਚੀਮਾ ਵਿਖੇ ਉਤਸ਼ਾਹ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਪਿੰਗਲਵਾੜੇ ਦੇ ਮਰੀਜ਼ਾਂ ਨਾਲ਼ ਆਪਣਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।