20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਦਫਤਰੀ ਬਾਬੂਆ ਨੇ ਡੀ.ਸੀ. ਦਫਤਰ ’ਚ ਇਕੱਠੇ ਹੋ ਕੇ ਕੀਤੀ ਗੇਟ ਰੈਲੀ

ਸੰਗਰੂਰ, 19 ਅਗਸਤ (ਧੀਰਜ ਪਸੋਰੀਆ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਪੂਰੀ ਤਰ੍ਹਾਂ ਠੱਪ ਕਰ ਕੇ ਸੈਂਕੜਿਆਂ ਦੀ ਗਿਣਤੀ ਵਿੱਚ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਸ ਵੱਜੋਂ ਗੇਟ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕਾਲਾ ਘਰਾਚੋਂ, ਵਧੀਕ ਸਕੱਤਰ ਜਨਰਲ ਰਣਜੀਤ ਭੀਖੀ, ਸੰਦੀਪ ਕੌਰ, ਮਨਪ੍ਰੀਤ ਕੌਰ, ਇਸਤਰੀ ਵਿੰਗ ਆਗੂ, ਅਮਰਦੀਪ ਸਿੰਘ ਪ੍ਰਧਾਨ ਖੇਤੀਬਾੜੀ, ਗੁਰਤੇਜ ਸਿੰਘ ਡੀਸੀ ਦਫਤਰ, ਸਤਗੁਰ ਸਿੰਘ, ਇਕਬਾਲ ਸਿੰਘ, ਸੰਦੀਪ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ, ਕਿਉਂ ਕਿ ਪਿਛਲੇ ਕਰੀਬ ਸਵਾ ਚਾਰ ਸਾਲ ਦੇ ਵਕਫ਼ੇ ਦੌਰਾਨ ਸਰਕਾਰ ਵੱਲੋਂ ਮੁਲਾਜਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਸੂਬਾ ਕਮੇਟੀ ਵੱਲੋਂ ਰੋਸ ਵੱਜੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਦੀ ਹੜਤਾਲ 17 ਅਤੇ 18 ਅਗਸਤ ਤੋਂ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ।

ਅਜੀਤ ਡੈਸਕ 20-08-2026
ਸੰਗਰੂਰ, 19 ਅਗਸਤ (ਧੀਰਜ ਪਸੋਰੀਆ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਪੂਰੀ ਤਰ੍ਹਾਂ ਠੱਪ ਕਰ ਕੇ ਸੈਂਕੜਿਆਂ ਦੀ ਗਿਣਤੀ ਵਿੱਚ ਮਨਿਸਟੀਰੀਅਲ ਮੁਲਾਜਮਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਸ ਵੱਜੋਂ ਗੇਟ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਕਾਲਾ ਘਰਾਚੋਂ, ਵਧੀਕ ਸਕੱਤਰ ਜਨਰਲ ਰਣਜੀਤ ਭੀਖੀ, ਸੰਦੀਪ ਕੌਰ, ਮਨਪ੍ਰੀਤ ਕੌਰ, ਇਸਤਰੀ ਵਿੰਗ ਆਗੂ, ਅਮਰਦੀਪ ਸਿੰਘ ਪ੍ਰਧਾਨ ਖੇਤੀਬਾੜੀ, ਗੁਰਤੇਜ ਸਿੰਘ ਡੀਸੀ ਦਫਤਰ, ਸਤਗੁਰ ਸਿੰਘ, ਇਕਬਾਲ ਸਿੰਘ, ਸੰਦੀਪ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ, ਕਿਉਂ ਕਿ ਪਿਛਲੇ ਕਰੀਬ ਸਵਾ ਚਾਰ ਸਾਲ ਦੇ ਵਕਫ਼ੇ ਦੌਰਾਨ ਸਰਕਾਰ ਵੱਲੋਂ ਮੁਲਾਜਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਸੂਬਾ ਕਮੇਟੀ ਵੱਲੋਂ ਰੋਸ ਵੱਜੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਦੀ ਹੜਤਾਲ 17 ਅਤੇ 18 ਅਗਸਤ ਤੋਂ ਹੁਣ 21 ਅਗੱਸਤ ਤੱਕ ਵਧਾ ਦਿੱਤੀ ਗਈ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਅਗਰ ਸਰਕਾਰ ਇਸ ਦੌਰਾਨ ਮੁਲਾਜਮਾਂ ਦੀਆਂ ਹੱਕੀ ਮੰਗਾਂ ਦਾ ਹਮਦਰਦੀ ਪੂਰਵਕ ਹੱਲ ਨਹੀਂ ਕਰਦੀ ਹੈ ਤਾਂ 27 ਅਗਸਤ ਨੂੰ ਸੂਬੇ ਭਰ ਦੇ ਸਮੁੱਚੇ ਵਿਭਾਗਾਂ ਅਤੇ ਅਦਾਰਿਆਂ ਦਾ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਹਰਜੀਤ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਕੌਰ, ਸੁਖਜੀਤ ਸਿੰਘ ਤੋਂ ਇਲਾਵਾ ਮੰਡੀ ਬੋਰਡ, ਮੱਛੀ ਪਾਲਣ ਵਿਭਾਗ, ਪੰਜਾਬ ਡੇਅਰੀ ਵਿਕਾਸ, ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ, ਕੋਆਪਰੇਟਿਵ ਵਿਭਾਗ, ਡੀਸੀ ਦਫ਼ਤਰ, ਭੂਮੀ ਰੱਖਿਆ, ਇਰੀਗੇਸ਼ਨ, ਪੀ ਡਬਲਿਊ ਡੀ ਬੀ ਐਂਡ ਆਰ, ਪਸ਼ੂ ਪਾਲਣ, ਬਲਾਕ ਵਿਕਾਸ ਦਫਤਰ, ਫੂਡ ਸਪਲਾਈ, ਜ਼ਿਲ੍ਹਾ ਯੋਜਨਾਕਾਰ ਦਫਤਰ, ਖਜਾਨਾ ਦਫਤਰ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਸਿਵਲ ਸਰਜਨ ਦਫਤਰ, ਸਹਿਕਾਰਤਾ ਵਿਭਾਗ, ਬਾਗ਼ਬਾਨੀ ਵਿਭਾਗ, ਇਰੀਗੇਸ਼ਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਲਾਜਮ ਭਾਰੀ ਗਿਣਤੀ ਵਿੱਚ ਮੌਜੂਦ ਸਨ।
ਪਿਛਲੀ ਖ਼ਬਰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਪ੍ਰਦਰਸ਼ਨ ਕਰਨ ਲਈ ਆਦਰਸ਼ ਸਕੂਲ ਕਰਮਚਾਰੀਆਂ ਨੇ ਵਿੱਢੀ ਤਿਆਰੀ ਅਗਲੀ ਖ਼ਬਰ ਸੰਗਰੂਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਹੋਇਆ ਸ਼ੁਰੂ-ਪ੍ਰਧਾਨ ਨਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।