20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਿਸ਼ਾਨੇਬਾਜ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ֹ’ ਚੋਂ ਪਾਇਨੀਅਰ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਮਾਲੇਰਕੋਟਲਾ/ਅਮਰਗੜ੍ਹ, 19 ਅਗਸਤ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ) - ਸਿੱਖਿਆ ਤੇ ਖੇਡਾਂ ਦੇ ਖੇਤਰ ਅੰਦਰ ਮੋਹਰੀ ਰੋਲ ਨਿਭਾਉਣ ਵਾਲੀ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਹੋਣਹਾਰ ਖਿਡਾਰੀ ਤੇ ਪ੍ਰਤਿਭਾਸ਼ਾਲੀ ਨਿਸ਼ਾਨੇਬਾਜ਼ ਮੁਹੰਮਦ ਸਾਜ਼ਿਦ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਆਪਣੀ ਬਿਹਤਰੀਨ ਖੇਡ ਕਾਬਲੀਅਤ, ਸਟੀਕ ਨਿਸ਼ਾਨੇ ਤੇ ਲਗਨ ਦਾ ਪ੍ਰਦਰਸ਼ਨ ਕਰਦਿਆਂ ਮੁਹੰਮਦ ਸਾਜ਼ਿਦ ਨੇ ਮੁਕਾਬਲੇ ਵਿੱਚ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਤੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਤੀਆਂ ਦੇ ਮੇਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਨਾਲ ਹਨ ਉਨ੍ਹਾਂ ਦੇ ਧਰਮ ਪਤਨੀ ਡਾ ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਤੇ ਹੋਰ। ਤਸਵੀਰ-ਮੁਕੇਸ਼ ਕੁਮਾਰ ਜੇਤੂ ਖ਼ਿਡਾਰੀ ਮੁਹੰਮਦ ਸਾਜ਼ਿਦ ਦੀ ਤਸਵੀਰ। 20-08-2026
ਮਾਲੇਰਕੋਟਲਾ/ਅਮਰਗੜ੍ਹ, 19 ਅਗਸਤ (ਮਨਜਿੰਦਰ ਸਿੰਘ ਸਰੌਦ, ਜਤਿੰਦਰ ਮੰਨਵੀ) - ਸਿੱਖਿਆ ਤੇ ਖੇਡਾਂ ਦੇ ਖੇਤਰ ਅੰਦਰ ਮੋਹਰੀ ਰੋਲ ਨਿਭਾਉਣ ਵਾਲੀ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਹੋਣਹਾਰ ਖਿਡਾਰੀ ਤੇ ਪ੍ਰਤਿਭਾਸ਼ਾਲੀ ਨਿਸ਼ਾਨੇਬਾਜ਼ ਮੁਹੰਮਦ ਸਾਜ਼ਿਦ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਆਪਣੀ ਬਿਹਤਰੀਨ ਖੇਡ ਕਾਬਲੀਅਤ, ਸਟੀਕ ਨਿਸ਼ਾਨੇ ਤੇ ਲਗਨ ਦਾ ਪ੍ਰਦਰਸ਼ਨ ਕਰਦਿਆਂ ਮੁਹੰਮਦ ਸਾਜ਼ਿਦ ਨੇ ਮੁਕਾਬਲੇ ਵਿੱਚ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਤੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕਰਨ ਵਿੱਚ ਸਫਲਤਾ ਹਾਸਲ ਕੀਤੀ । ਮੁਕਾਬਲੇ ਦੌਰਾਨ ਮੁਹੰਮਦ ਸਾਜ਼ਿਦ ਨੇ ਪੂਰੇ ਆਤਮਵਿਸ਼ਵਾਸ ਤੇ ਇਕਾਗਰਤਾ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ । ਉਸ ਦੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦਾ ਹੀ ਨਤੀਜਾ ਹੈ ਕਿ ਉਸ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਦਿਆਂ ਅਗਲੇ ਪੜਾਅ ਲਈ ਆਪਣੀ ਜਗ੍ਹਾ ਪੱਕੀ ਕੀਤੀ । ਇਸ ਉਪਲਬਧੀ ਨੂੰ ਪਾਇਨੀਅਰ ਸਕੂਲ ਦੀ ਖੇਡ ਯਾਤਰਾ ਵਿੱਚ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ । ਮੁਹੰਮਦ ਸਾਜ਼ਿਦ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਪਾਇਨੀਅਰ ਕਾਨਵੈਂਟ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਤੇ ਸਮੂਹ ਸਕੂਲ ਸਟਾਫ਼ ਵੱਲੋਂ ਮੁਹੰਮਦ ਸਾਜਿਦ ਨੂੰ ਹਾਰਦਿਕ ਵਧਾਈ ਦਿੱਤੀ ਦਿੰਦਿਆਂ ਉਸ ਦੀ ਇਸ ਸਫਲਤਾ ਦੀ ਸ਼ਲਾਘਾ ਕੀਤੀ । ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗੀਦਾਰੀ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸਕੂਲ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ । ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਤੇ ਸਮੂਹ ਸਕੂਲ ਸਟਾਫ਼ ਨੇ ਮੁਹੰਮਦ ਸਾਜਿਦ ਨੂੰ ਉਸ ਦੇ ਆਉਣ ਵਾਲੇ ਮੁਕਾਬਲਿਆਂ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ । ਸਕੂਲ ਪਰਿਵਾਰ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੁਹੰਮਦ ਸਾਜ਼ਿਦ ਆਪਣੀ ਮਿਹਨਤ ਤੇ ਲਗਨ ਨਾਲ ਆਉਣ ਵਾਲੇ ਸਮੇਂ ਵਿੱਚ ਵੀ ਕਈ ਹੋਰ ਸ਼ਾਨਦਾਰ ਉਪਲਬਧੀਆਂ ਹਾਸਲ ਕਰੇਗਾ।
ਪਿਛਲੀ ਖ਼ਬਰ ਜਤਿੰਦਰ ਜੈਨ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਸੋਸ਼ਲ ਮੀਡੀਆ ਕੋਆਰਡੀਨੇਟਰ ਅਗਲੀ ਖ਼ਬਰ ਮਿਸ਼ਨ ਸੰਪਰਕ ਤਹਿਤ ਅਮਰਗੜ੍ਹ ਵਿਖੇ ਮਾਲੇਰਕੋਟਲਾ ਪੁਲਿਸ ਦੀ ਪੰਚਾਂ-ਸਰਪੰਚਾਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।