20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ ਸੰਘਰਸ਼ ਤੇਜ਼ ਕਰਨ ਦਾ ਸੱਦਾ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਜੁਆਇੰਟ ਕੋਆਰਡੀਨੇਸ਼ਨ ਕਮੇਟੀ ਸੁਨਾਮ ਦੀ ਇਕ ਅਹਿਮ ਮੀਟਿੰਗ ਸਾਥੀ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਪੱਧਰੀ ਸੰਘਰਸ਼ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ।

ਅਜੀਤ ਡੈਸਕ 20-08-2026
ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਜੁਆਇੰਟ ਕੋਆਰਡੀਨੇਸ਼ਨ ਕਮੇਟੀ ਸੁਨਾਮ ਦੀ ਇਕ ਅਹਿਮ ਮੀਟਿੰਗ ਸਾਥੀ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਪੱਧਰੀ ਸੰਘਰਸ਼ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਸਟੇਟ ਵੱਲੋਂ ਦਿੱਤੇ ਪ੍ਰੋਗਰਾਮਾਂ ਦੀ ਕੜੀ ਤਹਿਤ ਤਹਿਸੀਲ ਸੁਨਾਮ ਦੀਆਂ ਕਚਹਿਰੀਆਂ ਵਿਖੇ 17 ਅਗਸਤ ਨੂੰ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਚੇਤ ਰਾਮ ਢਿੱਲੋਂ, ਕ੍ਰਿਸ਼ਨ ਲਾਲ ਬੱਤਰਾ, ਭਗਵਾਨ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਬ੍ਰਿਜ ਲਾਲ,ਸੁਰਿੰਦਰ ਸਿੰਘ ਅਤੇ ਸੁਰੇਸ਼ ਕਾਂਸਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਲੇਰਕੋਟਲਾ ਦੀ ਪਰਫੈਕਟ ਸ਼ੂਟਿੰਗ ਅਕੈਡਮੀ ਵਿਖੇ ਪਹਿਲੀ ਡਿਸਟ੍ਰਿਕਟ ਪ੍ਰਤੀਯੋਗਤਾ ਸੰਪੰਨ, ਇਮਰਾਨ ਖ਼ਾਨ ਨੇ ਜਿੱਤਿਆ ਸੋਨ ਤ... ਅਗਲੀ ਖ਼ਬਰ ਅਨਾਜ਼ ਮੰਡੀ ’ਚ ਬਰਸੀ ਮਨਾਉਣ ਨੂੰ ਲੈ ਕੇ ਮਾਰਕੀਟ ਕਮੇਟੀ ਨੇ ਰੱਖਿਆ ਆਪਣਾ ਪੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।