ਧੂਰੀ ਵਿਖੇ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਵਿਸ਼ਵ ਪੱਧਰੀ ਸਪੋਰਟਸ ਕੰਪਲੈਕਸ - ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਧੂਰੀ, 20 ਅਗਸਤ ( ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੂਰੀ ਹਲਕੇ ਦੇ ਪਿੰਡ ਜਹਾਂਗੀਰ-ਕਹੇਰੂ ਇਲਾਕੇ ਵਿੱਚ ਕਰੀਬ 39. 20 ਕਰੋੜ ਰੁਪਏ ਦੀ ਭਾਰੀ ਲਾਗਤ ਨਾਲ ਇੱਕ ਅਤਿ - ਆਧੁਨਿਕ ਅਤੇ ਵਰਲਡ ਕਲਾਸ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ।
ਜ
ਜਾਣਕਾਰੀ ਦਿੰਦੇ ਹੋਏ ਪੰਜਾਬ ਲਘੂ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ। ਤਸਵੀਰ : ਲਖਵੀਰ ਸਿੰਘ ਧਾਂਦਰਾ
21-08-2026
ਧੂਰੀ, 20 ਅਗਸਤ ( ਲਖਵੀਰ ਸਿੰਘ ਧਾਂਦਰਾ) - ਪੰਜਾਬ ਲਘੂ ਨਿਰਯਾਤ ਨਿਗਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਕੈਂਪਸ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੂਰੀ ਹਲਕੇ ਦੇ ਪਿੰਡ ਜਹਾਂਗੀਰ-ਕਹੇਰੂ ਇਲਾਕੇ ਵਿੱਚ ਕਰੀਬ 39.20 ਕਰੋੜ ਰੁਪਏ ਦੀ ਭਾਰੀ ਲਾਗਤ ਨਾਲ ਇੱਕ ਅਤਿ - ਆਧੁਨਿਕ ਅਤੇ ਵਰਲਡ ਕਲਾਸ ਸਪੋਰਟਸ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ। ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਖੇਡ ਕੰਪਲੈਕਸ ਅੰਤਰਰਾਸ਼ਟਰੀ ਮਿਆਰਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਖਿਡਾਰੀਆਂ ਲਈ ਐਥਲੈਟਿਕਸ ਵਾਸਤੇ ਸਿੰਥੈਟਿਕ ਟਰੈਕ, ਹਾਕੀ ਖਿਡਾਰੀਆਂ ਲਈ ਐਸਟ੍ਰੋਟਰਫ, ਆਧੁਨਿਕ ਸਵੀਮਿੰਗ ਪੂਲ, ਅਤੇ ਇੱਕ ਵਿਸ਼ਾਲ ਇਨਡੋਰ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ 10 ਤੋਂ 12 ਵੱਖ-ਵੱਖ ਖੇਡਾਂ ਲਈ ਉੱਚ ਪੱਧਰੀ ਗਰਾਊਂਡ ਅਤੇ ਜ਼ਰੂਰੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਨੌਜਵਾਨਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਇੱਥੇ ਮਾਹਰ ਕੋਚਾਂ ਦੁਆਰਾ ਬਿਹਤਰ ਕੋਚਿੰਗ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਹਲਕੇ ਦੀ ਸਰਬਪੱਖੀ ਤਰੱਕੀ ਅਤੇ ਵਿਕਾਸ ਲਈ ਦਿਨ-ਰਾਤ ਤੱਤਪਰ ਹਨ। ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਲਿਆਂਦੀ ਗਈ ਹੈ। ਇਹ ਵਿਸ਼ਵ ਪੱਧਰੀ ਖੇਡ ਕੰਪਲੈਕਸ ਹਲਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ, ਨਵੀਂ ਖੇਡ ਪ੍ਰਤਿਭਾ ਨੂੰ ਤਰਾਸ਼ਣ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਉਣ ਵੱਲ ਇੱਕ ਬਹੁਤ ਵੱਡਾ ਕਦਮ ਸਾਬਤ ਹੋਵੇਗਾ। ਦਲਵੀਰ ਸਿੰਘ ਢਿੱਲੋਂ ਨੇ ਪਿੰਡ ਜਹਾਂਗੀਰ ਅਤੇ ਕਹੇਰੂ ਦੇ ਵਾਸੀਆਂ ਦਾ ਉਚੇਚੇ ਤੌਰ ‘ਤੇ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਖੇਡਾਂ ਦੇ ਇਸ ਮਹਾਨ ਕਾਰਜ ਲਈ ਆਪਣੀ ਜ਼ਮੀਨ ਸਰਕਾਰ ਨੂੰ ਬਿਨਾਂ ਕਿਸੇ ਲਾਗਤ ਦੇ ਮੁਫ਼ਤ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਤੋਂ ਇਲਾਵਾ ਧੂਰੀ ਹਲਕੇ ਵਿੱਚ ਲਗਭਗ 42 ਖੇਡ ਮੈਦਾਨਾਂ ਦਾ ਵਿਕਾਸ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡ-ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦੇ ਬਿਹਤਰੀਨ ਮੌਕੇ ਪ੍ਰਾਪਤ ਹੋ ਰਹੇ ਹਨ।