ਸਤੌਜ ਅਕੈਡਮੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਉਤਸਾਹ ਨਾਲ ਮਨਾਇਆ ਗਿਆ । ਪੰਜਾਬੀ ਸੱਭਿਆਚਾਰ ’ਚ ਹਰ ਸਾਲ ਸਾਉਣ ਮਹੀਨੇ ਇਹ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ।
ਸ
ਸੁਰਿੰਦਰ ਸਿੰਘ ਭਿੰਡਰ।
ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਕਰਵਾਏ ਤੀਆਂ ਦੇ ਪ੍ਰੋਗਰਾਮ ਦਾ ਦ੍ਰਿਸ਼ । ਤਸਵੀਰ : ਗੁਰਜੀਤ ਸਿੰਘ ਚਹਿਲ
21-08-2026
ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤੀਆਂ ਦਾ ਤਿਉਹਾਰ ਉਤਸਾਹ ਨਾਲ ਮਨਾਇਆ ਗਿਆ । ਪੰਜਾਬੀ ਸੱਭਿਆਚਾਰ ’ਚ ਹਰ ਸਾਲ ਸਾਉਣ ਮਹੀਨੇ ਇਹ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਤਿਉਹਾਰ ’ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ’ਚ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥਣਾਂ ਦੇ ਮਿਸ ਤੀਜ ਦੇ ਮੁਕਾਬਲੇ ਵੀ ਕਰਵਾਏ ਗਏ, ਇਸ ਮੁਕਾਬਲੇ ’ਚ ਹਿੱਸਾ ਲੈਣ ਵਾਲੀਆਂ ਮੁਟਿਆਰਾਂ ਨੇ ਗਿੱਧਾ, ਬੋਲੀਆਂ, ਸਿੱਠਣੀਆਂ ਅਤੇ ਪੰਜਾਬੀ ਸੱਭਿਆਚਾਰ ਦੇ ਨਾਟਕ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਪੁਰਾਤਨ ਸੱਭਿਆਚਾਰ ਨੂੰ ਦਰਸਾਉਂਦੀਆਂ ਚੀਜ਼ਾਂ ਘੜੇ, ਮਟਕੀਆਂ-ਚਾਟੀਆਂ, ਗਾਗਰਾਂ, ਚਰਖੇ, ਚੱਕੀਆਂ ਦੀ ਪੇਸ਼ਕਾਰੀ ਨਾਲ ਸਟੇਜ ਨੂੰ ਸਜਾਇਆ ਗਿਆ ਅਤੇ ਬੱਚਿਆਂ ਦੀਆਂ ਮਾਵਾਂ ਨੂੰ ਤੀਆਂ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ । ਬੱਚਿਆਂ ਦੀਆਂ ਮਾਵਾਂ ਵੱਲੋਂ ਇਸ ਮੁਕਾਬਲੇ ’ਚ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਬੱਚਿਆਂ ਦੇ ਮਾਪਿਆਂ ਨੇ ਰੰਗਾ-ਰੰਗ ਪ੍ਰੋਗਰਾਮ ਦਾ ਵੀ ਖੂਬ ਆਨੰਦ ਮਾਣਿਆ ਅਤੇ ਇਸ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।