21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਣਕਵਾਲ ਭੰਗੂਆਂ ਵਿਖੇ ‘ਧੀਆਂ ਦਾ ਮਿਲਣੀ ਸਮਾਗਮ’ 23 ਨੂੰ ਧੀਆਂ ਨੂੰ ਸਮਰਪਿਤ ਸਮਾਗਮ ਕਰਵਾਉਣਾ ਸ਼ਲਾਘਾਯੋਗ ਉਪਰਾਲਾ - ਪਿੰਡ ਵਾਸੀ

ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਧੀਆਂ ਨੂੰ ਸਮਰਪਿਤ ਵਿਸ਼ੇਸ਼ ‘ਧੀਆਂ ਦਾ ਮਿਲਣੀ ਸਮਾਗਮ’ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਮੁੱਖ ਮਕਸਦ ਧੀਆਂ ਨਾਲ ਪਿਆਰ, ਸਤਿਕਾਰ ਅਤੇ ਆਪਣੀ ਜਨਮ-ਭੂਮੀ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਹੈ ।

ਅਜੀਤ ਡੈਸਕ 21-08-2026
ਚੀਮਾ ਮੰਡੀ, 20 ਅਗਸਤ (ਗੁਰਜੀਤ ਸਿੰਘ ਚਹਿਲ) - ਪਿੰਡ ਕਣਕਵਾਲ ਭੰਗੂਆਂ ਵਿਖੇ ਧੀਆਂ ਨੂੰ ਸਮਰਪਿਤ ਵਿਸ਼ੇਸ਼ ‘ਧੀਆਂ ਦਾ ਮਿਲਣੀ ਸਮਾਗਮ’ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਮੁੱਖ ਮਕਸਦ ਧੀਆਂ ਨਾਲ ਪਿਆਰ, ਸਤਿਕਾਰ ਅਤੇ ਆਪਣੀ ਜਨਮ-ਭੂਮੀ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਹੈ । ਇਹ ਸਮਾਗਮ ਸਰਪੰਚ ਯਾਦਵਿੰਦਰ ਸਿੰਘ ਮੰਡੇਰ ਦੇ ਉਦਮ ਉਪਰਾਲੇ ਸਦਕਾ ਕਰਵਾਇਆ ਜਾ ਰਿਹਾ ਹੈ ਅਤੇ ਉਨਾ ਦੇ ਧਰਮ ਪਤਨੀ ਪ੍ਰਿੰਸੀਪਲ ਜਸਵਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਸਮਾਗਮ ਚ ਪਿੰਡ ਦੀਆਂ ਵਿਆਹੀਆਂ ਧੀਆਂ ਅਤੇ ਪਿੰਡ ਵਾਸੀ ਧੀਆਂ ਅਤੇ ਔਰਤਾਂ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ । ਸਮਾਗਮ ਦੌਰਾਨ ਧੀਆਂ ਨਾਲ ਮਿਲਣੀ ਕਰਕੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਧੀਆਂ ਨਾਲ ਪਿੰਡ ਦੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਇਹ ਸਮਾਗਮ ਅਹਿਮ ਭੂਮਿਕਾ ਨਿਭਾਏਗਾ । ਇਸ ਮੌਕੇ ਸਾਬਕਾ ਮੈਂਬਰ ਬਲਾਕ ਸੰਮਤੀ ਬਲਵਿੰਦਰਪਾਲ ਬਿੰਦੀ ਕਣਕਵਾਲ, ਮਮਤਾ ਰਾਣੀ ਪੰਚ, ਕਾਤਾ ਦੇਵੀ ਪੰਚ, ਸੰਦੀਪ ਕੁਮਾਰ, ਬੂਟਾ ਸਿੰਘ, ਹਰਦੀਪ ਸਿੰਘ, ਮੰਗੂ ਸਿੰਘ, ਬੱਗਾ ਸਿੰਘ, ਭਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਡੀ.ਪੀ.ਆਈ . (ਸੈਕੰਡਰੀ) ਸਕੱਤਰ ਸਿੰਘ ਬੱਲ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਲਕਾ ਸੁਨਾਮ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।