21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਗਰ ਪੰਚਾਇਤ ਅਮਰਗੜ੍ਹ ਵਲੋਂ 1 ਕਰੋੜ 36 ਲੱਖ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅਮਰਗੜ੍ਹ, 20 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ ਵੱਲੋਂ 1 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਫਿਰਨੀ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਪ੍ਰਧਾਨ ਰੁਚਿਕਾ ਕੌੜਾ ਦੇ ਪਤੀ ਦੀਪਕ ਕੌੜਾ ਨੇ ਦੱਸਿਆ ਕਿ ਸ਼ਹਿਰ ਦੀ ਫਿਰਨੀ ਦਾ ਨਵੀਨੀਕਰਨ ਪੰਜ ਪੜਾਵਾਂ ਵਿਚ ਮੁਕੰਮਲ ਕੀਤਾ ਜਾਵੇਗਾ।

ਸਮਾਗਮ ਦੌਰਾਨ ਕੌਂਸਲਰਾ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ। 21-08-2026
ਅਮਰਗੜ੍ਹ, 20 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ ਵੱਲੋਂ 1 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਫਿਰਨੀ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਪ੍ਰਧਾਨ ਰੁਚਿਕਾ ਕੌੜਾ ਦੇ ਪਤੀ ਦੀਪਕ ਕੌੜਾ ਨੇ ਦੱਸਿਆ ਕਿ ਸ਼ਹਿਰ ਦੀ ਫਿਰਨੀ ਦਾ ਨਵੀਨੀਕਰਨ ਪੰਜ ਪੜਾਵਾਂ ਵਿਚ ਮੁਕੰਮਲ ਕੀਤਾ ਜਾਵੇਗਾ। ਪਹਿਲੇ ਪੜਾਅ ਤਹਿਤ ਬੱਸ ਸਟੈਂਡ ਤੋਂ ਝੂੰਦਾ ਪਿੰਡ ਨਗਰ ਪੰਚਾਇਤ ਦੀ ਹੱਦ ਤੱਕ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਅਧੀਨ ਮਾਤਾ ਰਾਣੀ ਚੌਂਕ ਤੋਂ ਚੱਕੀ ਤੱਕ, ਤੀਜੇ ਪੜਾਅ ਵਿੱਚ ਚੱਕੀ ਤੋਂ ਸਟੇਟ ਬੈਂਕ ਆਫ਼ ਪਟਿਆਲਾ ਤੱਕ,ਚੌਥੇ ਪੜਾਅ ਵਿਚ ਧੂਰੀ ਰੋਡ ਅਤੇ ਪੰਜਵੇਂ ਪੜਾਅ ਤਹਿਤ ਖ਼ਾਲਸਾ ਕਾਲੋਨੀ ਦੀ ਸੜਕ ਤੇ ਪ੍ਰੀਮਿਕਸ ਪਾਇਆ ਜਾਵੇਗਾ।ਦੀਪਕ ਕੌੜਾ ਨੇ ਕਿਹਾ ਕਿ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਰਹਿਨੁਮਾਈ ਹੇਠ ਅਮਰਗੜ੍ਹ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਇਸ ਸੜਕ ਦੇ ਨਵੀਨੀਕਰਨ ਨਾਲ ਸ਼ਹਿਰ ਵਾਸੀਆਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਟੁੱਟੀ ਸੜਕ ਅਤੇ ਧੂੜ-ਮਿੱਟੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।ਫਿਰਨੀ ਦੀ ਹਾਲਤ ਸੁਧਰਨ ਨਾਲ ਸ਼ਹਿਰ ਅੰਦਰ ਆਵਾਜਾਈ ਸੁਚਾਰੂ ਹੋਵੇਗੀ ਅਤੇ ਰੋਜ਼ਾਨਾ ਲੱਗਣ ਵਾਲੇ ਟਰੈਫ਼ਿਕ ਜਾਮ ਤੋਂ ਵੀ ਛੁਟਕਾਰਾ ਮਿਲੇਗਾ।ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਨੇ ਵਿਧਾਇਕ ਪ੍ਰੋ.ਗੱਜਣਮਾਜਰਾ ਦਾ ਧੰਨਵਾਦ ਪ੍ਰਗਟਾਇਆ ਤੇ ਆਖਿਆ ਕਿ ਸੜਕ ਤੇ ਪ੍ਰੀਮਿਕਸ ਪੈਣ ਨਾਲ ਲੋਕਾਂ ਦਾ ਆਉਣ-ਜਾਣ ਹੋਰ ਸੁਖਾਲਾ ਤੇ ਸੁਰੱਖਿਅਤ ਹੋ ਜਾਵੇਗਾ।ਇਸ ਮੌਕੇ ਗੁਰਵੀਰ ਸਿੰਘ ਸੋਹੀ, ਕੌਂਸਲਰ ਸਵਰਨ ਸਿੰਘ, ਕੌਂਸਲਰ ਸੰਦੀਪ ਕੌੜਾ, ਪ੍ਰੇਮ ਚੰਦ ਕਪੂਰ ਅਤੇ ਲਲਿਤ ਕਪੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਸੱਤ ਰੋਜ਼ਾਂ ਮੋਰਚੇ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਕਰੇਗ... ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਡੀ.ਪੀ.ਆਈ . (ਸੈਕੰਡਰੀ) ਸਕੱਤਰ ਸਿੰਘ ਬੱਲ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।