ਕਿਸਾਨਾਂ ਨੂੰ ਰੋਕਣਾ ਤੇ ਦਲਿਤ ਆਗੂ ਦਾ ਅਪਮਾਨ ਭਾਜਪਾ ਦੀ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ - ਰਣ ਸਿੰਘ ਮਹਿਲਾਂ
ਛਾਜਲੀ, 20 ਅਗਸਤ (ਅਜਾਇਬ ਸਿੰਘ ਨੀਲੋਵਾਲ): ਕਾਂਗਰਸ ਪਾਰਟੀ ਦੇ ਹਲਕਾ ਦਿੜ੍ਹਬਾ ਤੋਂ ਸੀਨੀਅਰ ਆਗੂ ਅਤੇ ਨੰਬਰਦਾਰ ਯੂਨੀਅਨ ਪੰਜਾਬ ਦੇ ਸਕੱਤਰ ਸ੍ਰ. ਰਣ ਸਿੰਘ ਮਹਿਲਾਂ ਨੇ ਉੱਤਰਾਖੰਡ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ ਦੀ ਰੈਲੀ ਵਾਲੀ ਥਾਂ ਦੇ ਕਥਿਤ ਸ਼ੁੱਧੀਕਰਨ ਅਤੇ ਖਨੌਰੀ ਬਾਰਡਰ ਤੋਂ ਦਿੱਲੀ ਵੱਲ ਰਵਾਨਾ ਹੋਏ 51 ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਬੈਰੀਕੇਡਿੰਗ ਕਰਕੇ ਰੋਕੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।
ਕਾਂਗਰਸੀ ਆਗੂ ਅਤੇ ਨੰਬਰਦਾਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣ ਸਿੰਘ ਮਹਿਲਾਂ । ਤਸਵੀਰ: ਅਜਾਇਬ ਸਿੰਘ ਨੀਲੋਵਾਲ
21-08-2026