23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਚਾਇਤ ਬਨਭੌਰਾ ਵੱਲੋਂ ਪਿੰਡ ’ਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ

ਅਮਰਗੜ੍ਹ, 22 ਅਗਸਤ (ਜਤਿੰਦਰ ਮੰਨਵੀ) - ਨੇੜਲੇ ਪਿੰਡ ਬਨਭੌਰਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਕਾਰਜਕਾਰੀ ਸਰਪੰਚ ਗੁਰਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 23-08-2026
ਅਮਰਗੜ੍ਹ, 22 ਅਗਸਤ (ਜਤਿੰਦਰ ਮੰਨਵੀ) - ਨੇੜਲੇ ਪਿੰਡ ਬਨਭੌਰਾ ਵਿਖੇ ਗ੍ਰਾਮ ਪੰਚਾਇਤ ਵੱਲੋਂ ਕਾਰਜਕਾਰੀ ਸਰਪੰਚ ਗੁਰਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਅਤੇ ਸਰਪੰਚ ਦੇ ਪਤੀ ਕੁਲਵਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਰਹਿਨੁਮਾਈ ਹੇਠ ਪਿੰਡ ’ਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਤੇ ਵਾਟਰ ਟਰੀਟਮੈਂਟ ਪਲਾਂਟ ਲਗਾਉਣ, ਪ੍ਰਜਾਪਤ ਧਰਮਸ਼ਾਲਾ ਦੇ ਨਵੀਨੀਕਰਨ ਲਈ 4.71 ਲੱਖ, ਲਾਂਘੇ ਵਾਲੇ ਦਰਵਾਜ਼ੇ ਵਾਲੀ ਧਰਮਸ਼ਾਲਾ ਲਈ 2.5 ਲੱਖ, ਮਜ਼੍ਹਬੀ ਸਿੱਖ ਧਰਮਸ਼ਾਲਾ ਲਈ 2 ਲੱਖ, ਮਹਾਜਨ ਧਰਮਸ਼ਾਲਾ ਲਈ 2 ਲੱਖ ਅਤੇ ਪੱਕੇ ਦਰਵਾਜ਼ੇ ਵਾਲੀ ਧਰਮਸ਼ਾਲਾ ਸਮੇਤ ਸਾਬਕਾ ਸਰਪੰਚ ਚਮਕੌਰ ਸਿੰਘ ਦੇ ਘਰ ਨੇੜੇ ਰਸਤੇ ਲਈ 3 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾ ਰਹੇ ਹਨ। ਪਿੰਡ ਦੇ ਵਿਕਾਸ ਕਾਰਜਾਂ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ ਅਤੇ ਕੁਲਵਿੰਦਰ ਸਿੰਘ ਗੋਗੀ ਨੇ ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕੀਤਾ।ਇਸ ਮੌਕੇ ਸੁਖਜੀਤ ਸਿੰਘ ਗੋਲਡੀ ਸਾਬਕਾ ਸਰਪੰਚ, ਸੁਖਦੀਪ ਸਿੰਘ ਦੀਪਾ, ਪੰਚ ਮਨਪ੍ਰੀਤ ਸਿੰਘ ਪੀਤਾ, ਪੰਚ ਜਸਵਿੰਦਰ ਸਿੰਘ ਗੋਰਾ, ਪੰਚ ਸੁਖਵਿੰਦਰ ਸਿੰਘ ਸੋਨੀ, ਸੁਖਵਿੰਦਰ ਸਿੰਘ ਮਿੱਠੂ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਦਵਿੰਦਰਪਾਲ ਸਾਬਕਾ ਪੰਚ, ਅਮਰਜੀਤ ਸਿੰਘ, ਜਤਿੰਦਰ ਸਿੰਘ, ਮਿਸ਼ਰਾ ਸਿੰਘ, ਨਿਰਮਲ ਸਿੰਘ, ਜਗਰੂਪ ਸਿੰਘ, ਮਿੰਟੂ ਸ਼ਾਹੀ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਜੱਗਾ ਅਤੇ ਗੁਰਮੀਤ ਸਿੰਘ ਕਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਵੱਲੋਂ ਡਾ. ਸੰਜੀਵ ਕੰਬੋਜ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਡਾ. ਰਹਿਮਾਨ ਨੇ 6.34 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।