23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕਾ ਭਰਾਜ ਨੇ ਪਿੰਡ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਸਤੋਜ ਰੈਲੀ ਵਿੱਚ ਅੱਜ ਈ.ਟੀ.ਟੀ. ਅਧਿਆਪਕ ਵੱਡੀ ਗਿਣਤੀ ਵਿੱਚ ਪਹੁੰਚਣਗੇ

ਸ਼ੇਰਪੁਰ, 22 ਅਗਸਤ (ਮੇਘ ਰਾਜ ਜੋਸ਼ੀ) - ਈ. ਟੀ.

ਮੱਛਰਾਂ ਦਾ ਲਾਰਵਾ ਖ਼ਤਮ ਕਰਨ ਲਈ ਜਨਤਕ ਥਾਂਵਾਂ ਤੇ ਸਪਰੇ ਕਰਵਾਉਂਦੇ ਹੋਏ ਸਿਹਤ ਕਰਮਚਾਰੀ। ਤਸਵੀਰ ਜਸਵੀਰ ਸਿੰਘ ਔਜਲਾ 23-08-2026
ਸ਼ੇਰਪੁਰ, 22 ਅਗਸਤ (ਮੇਘ ਰਾਜ ਜੋਸ਼ੀ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ, ਮਹਿੰਗਾਈ ਭੱਤੇ ਦੀ 18 ਫੀਸਦੀ ਕਿਸ਼ਤ ਦੇ ਐਲਾਨ ਲਈ ਅਤੇ ਹੋਰ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸੂਬਾ ਪੱਧਰੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਘਨੌਰ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦੀ ਇੱਕ ਅਹਿਮ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਜਿਸ ਵਿੱਚ ਆਗੂਆਂ ਵਲੋ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਤੇ ਵਿਚਾਰ ਚਰਚਾ ਕੀਤੀ ਗਈ। ਸਰਕਾਰ ਦੇ ਨਾਂਹ ਪੱਖੀ ਵਰਤਾਰੇ ਕਾਰਨ ਮੁਲਜ਼ਮਾਂ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ।ਜਿਸਦੇ ਚਲਦਿਆਂ ਜਥੇਬੰਦੀ ਵਲੋ ਆਪਣੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਓੰਕਾਰ ਸਿੰਘ ਗੁਰਦਾਸਪੁਰ, ਗੁਰਜੀਤ ਸਿੰਘ ਘਨੌਰ ਸੰਗਰੂਰ,ਸ਼ਿਵਰਾਜ ਸਿੰਘ ਜਲੰਧਰ, , ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਸ਼ਿਵ ਕੁਮਾਰ ਰਾਣਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਚੁਣੀ ਗਈ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾ ਪ੍ਰਤੀ ਅਪਣਾਈ ਜਾ ਰਹੀ ਨੀਤੀ ਦਾ ਸਖਤ ਵਿਰੋਧ ਕਰਦਿਆਂ, ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਲੀਕੇ ਜਾ ਰਹੇ ਹਰ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫੈਸਲਾ ਕੀਤਾ ਗਿਆ। ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ ਨੇ ਦੱਸਿਆ ਕਿ 23 ਅਗਸਤ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਇਸ ਮੌਕੇ ਬਲਰਾਜ ਸਿੰਘ ਘਲੋਟੀ, ਪਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਜਲਾਲ ਉਸਮਾ, ਚਰਨਜੀਤ ਸਿੰਘ ਵਿਛੋਆ, ਜਸਪਾਲ ਸਿੰਘ ਕਪੂਰਥਲਾ, ਸਤਨਾਮ ਸਿੰਘ ਗੁਰਦਾਸਪੁਰ, ਕੁਲਦੀਪ ਸਿੰਘ ਸੱਬਰਵਾਲ, ਸਿਮਲਜੀਤ ਸਿੰਘ, ਜਗਜੀਤ ਸਿੰਘ ਮਲੇਰਕੋਟਲਾ, ਮੱਖਣ ਸਿੰਘ ਪਠਾਨਕੋਟ, ਬਲਜਿੰਦਰ ਸਿੰਘ ਬੱਲ,ਕੇਵਲ ਸਿੰਘ ਹੁੰਦਲ ਜਲੰਧਰ, ਅਜਮੇਰ ਸਿੰਘ ਜਲੰਧਰ, ਪਰਮਜੀਤ ਸਿੰਘ, ਸੁਖਵੀਰ ਸਿੰਘ, ਰਾਜਵੀਰ ਸਿੰਘ, ਰਜਿੰਦਰ ਸਿੰਘ,ਮੈਡਮ ਪਰਵੀਨ ਸਮੇਤ ਯੂਨੀਅਨ ਦੇ ਲੀਡਰ ਮੌਜੂਦ ਸਨ।
ਪਿਛਲੀ ਖ਼ਬਰ ਕਰੋਨਾ ਵਲੰਟੀਅਰਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਮੰਗ ਅਗਲੀ ਖ਼ਬਰ ਮਾਲੇਰਕੋਟਲਾ ਦੇ ਟਰੱਕ ਯੂਨੀਅਨ ਚੌਂਕ ਤੋਂ ਕਿਲ੍ਹਾ ਰਹਿਮਤਗੜ੍ਹ ਨੂੰ ਜਾਂਦੀ ਸੜਕ ਦੀ ਹਾਲਤ ਬਣੀ ਖ਼ਸਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।