23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਰੋਨਾ ਵਲੰਟੀਅਰਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਮੰਗ

ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)–ਐਨ. ਐਚ.

ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਦਿਨੇਸ਼ ਦੇਵ ਥਪਲਿਆਲ ਅਤੇ ਵਾਇਸ ਪ੍ਰਿੰਸੀਪਲ ਗੀਤਾ ਸ਼ਰਮਾ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕਰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ 23-08-2026
ਸੁਨਾਮ ਊਧਮ ਸਿੰਘ ਵਾਲਾ, 22 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)–ਐਨ.ਐਚ.ਐਮ ਮੈਡੀਕਲ ਅਤੇ ਪੈਰਾਮੈਡੀਕਲ ਵਲੰਟੀਅਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਧੂਰੀ ਨੇ ਪ੍ਰੈਸ ਬਿਆਨ ਜਰੀਏ ਪੰਜਾਬ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ ਬੇਰੁਜ਼ਗਾਰ ਕਰੋਨਾ ਵਲੰਟੀਅਰਾਂ ਨੂੰ ਮੁੜ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਭਰੋਸਿਆਂ ਦੇ ਬਾਵਜੂਦ ਸੂਬੇ ਭਰ ਵਿਚ ਕੁਝ ਥਾਵਾਂ ’ਤੇ ਖਾਲੀ ਅਸਾਮੀਆਂ ਭਰਨ ਸਮੇਂ ਕਰੋਨਾ ਵਲੰਟੀਅਰਾਂ ਨੂੰ ਪਹਿਲ ਦੇ ਆਧਾਰ ’ਤੇ ਨਿਯੁਕਤ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਪਰ ਕਰੋਨਾ ਕਾਲ ਦੌਰਾਨ ਜਾਨ ਜੋਖਮ ਵਿਚ ਪਾਉ ਵਾਲੇ ਵਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੁਨਾਮ ਦੇ ਟਰੌਮਾ ਸੈਂਟਰ ਵਿਚ ਵੀ ਕਰੋਨਾ ਵਲੰਟੀਅਰਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਣ ਦੀ ਬਜਾਏ ਸਿਹਤ ਅਧਿਕਾਰੀਆਂ ਵਲੋਂ ਕੋਵਿਡ-19 ਕੰਮ ਨਾਂ ਕਰਨ ਮੇਲ ਤੇ ਫੀਮੇਲ ਅਮਲੇ ਨੂੰ ਰੱਖ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਧੂਰੀ ਵਿਚ ਵੀ ਸਿਹਤ ਅਧਿਕਾਰੀਆਂ ਵਲੋਂ ਸਟਾਫ ਨਰਸ ਦੀ ਅਸਾਮੀ ਲਈ ਕਰੋਨਾ ਵਲੰਟੀਅਰ ਸਟਾਫ ਨਰਸ ਨੂੰ ਮੌਕਾ ਨਹੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਕਰੋਨਾ ਵੋਲੰਟੀਅਰਾਂ ਨਾਲ ਕੀਤੇ ਵਾਅਦੇ ਪੂਰੇ ਨਾਂ ਕੀਤੇ ਗਏ ਤਾਂ ਜਥੇਬੰਦੀ ਵੱਲੋਂ ਸ਼ਾਂਤਮਈ ਢੰਗ ਨਾਲ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।ਇਸ ਮੋਕੇ ਕਰਮਜੀਤ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ, ਕੁਲਦੀਪ ਸਿੰਘ ਬਡਰੁੱਖਾਂ,ਹਰਪ੍ਰੀਤ ਸਿੰਘ,ਮਨੂ ਸ਼ਰਮਾ, ਰਵੀਕਾਂਤ ਗੋਇਲ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ ਅਤੇ ਮਨਜੀਤ ਸਿੰਘ ਲਹਿਰਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ - ਆਜ਼ਮ ਦਾਰਾ, ਇਮਤਿਆਜ਼... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਪਿੰਡ ਮੰਗਵਾਲ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਸਤੋਜ ਰੈਲੀ ਵਿੱਚ ਅੱਜ ਈ.ਟੀ.ਟੀ. ਅਧਿਆਪਕ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।