23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਨੂੰ 2 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮੁਹੱਈਆ ਕਰਵਾਇਆ ਜਾਵੇਗਾ - ਆਜ਼ਮ ਦਾਰਾ, ਇਮਤਿਆਜ਼ ਅਲੀ ਬਾਬੂ

ਲੌਂਗੋਵਾਲ, 22 ਅਗਸਤ (ਵਿਨੋਦ ਸ਼ਰਮਾ, ਸ਼ੇਰ ਸਿੰਘ ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ 26 ਅਗਸਤ (ਬੁੱਧਵਾਰ) ਨੂੰ ਲੌਂਗੋਵਾਲ ਇਲਾਕੇ ਵਿਚ ਪੁੱਜ ਰਿਹਾ ਹੈ। ਇਸ ਮਹਾਨ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਸਿੱਖ ਪਤਵੰਤਿਆਂ ਦੀ ਮੀਟਿੰਗ ਗੁਰਦੁਆਰਾ ਝਿੜਾ ਸਾਹਿਬ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਕਲੇਰ ਦੀ ਅਗਵਾਈ ਹੇਠ ਹੋਈ।

ਅਜੀਤ ਡੈਸਕ 23-08-2026
ਲੌਂਗੋਵਾਲ, 22 ਅਗਸਤ (ਵਿਨੋਦ ਸ਼ਰਮਾ, ਸ਼ੇਰ ਸਿੰਘ ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ 26 ਅਗਸਤ (ਬੁੱਧਵਾਰ) ਨੂੰ ਲੌਂਗੋਵਾਲ ਇਲਾਕੇ ਵਿਚ ਪੁੱਜ ਰਿਹਾ ਹੈ। ਇਸ ਮਹਾਨ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਸਿੱਖ ਪਤਵੰਤਿਆਂ ਦੀ ਮੀਟਿੰਗ ਗੁਰਦੁਆਰਾ ਝਿੜਾ ਸਾਹਿਬ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਕਲੇਰ ਦੀ ਅਗਵਾਈ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਭਾਈ ਕਲੇਰ ਨੇ ਕਿਹਾ ਕਿ ਸਮੂਹ ਪੰਚਾਇਤਾਂ, ਨਗਰ ਨਿਵਾਸੀਆਂ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਨਗਰ ਕੀਰਤਨ ਦਾ ਇਲਾਕੇ ਵਿਚ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸਿੱਖ ਪ੍ਰਚਾਰਕ ਭਾਈ ਮੰਗਾ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਇਹ ਨਗਰ ਕੀਰਤਨ 23 ਅਗਸਤ ਨੂੰ ਸਵੇਰੇ 9 ਵਜੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਜਿਲਿਆਂ ਪਿੰਡਾਂ ਨਗਰਾਂ ਤੇ ਸ਼ਹਿਰਾਂ ਵਿੱਚੋਂ ਦੀ ਹੁੰਦਾ ਹੋਇਆ 26 ਅਗਸਤ ਨੂੰ ਲੌਂਗੋਵਾਲ ਇਲਾਕੇ ਵਿਖੇ ਪਹੁੰਚੇਗਾ। ਪ੍ਰਚਾਰਕ ਭਾਈ ਗੁਰਸੇਵ ਸਿੰਘ ਘਰਾਚੋਂ ਨੇ ਦੱਸਿਆ ਕਿ 26 ਅਗਸਤ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਨਗਰ ਕੀਰਤਨ ਆਰੰਭ ਹੋ ਕੇ ਮਲੇਰਕੋਟਲਾ, ਧੂਰੀ, ਕਾਂਝਲਾ, ਮਸਤੂਆਣਾ ਸਾਹਿਬ, ਸਲਾਈਟ ਕਾਲਜ ਲੌਂਗੋਵਾਲ ਹੁੰਦਾ ਹੋਇਆ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਰਾਤਰੀ ਵਿਸ਼ਰਾਮ ਲਈ ਪਹੁੰਚੇਗਾ। ਮੈਨੇਜਰ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਭਾਈ ਅਮਰੀਕ ਸਿੰਘ ਬਰਨਾਲਾ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੇ ਸਵਾਗਤ ਸੰਗਤਾਂ ਦੇ ਠਹਿਰਾਓ ਅਤੇ ਲੰਗਰ ਆਦਿ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਮੈਨੇਜਰ ਮਲਕੀਤ ਸਿੰਘ ਢਿੱਲੋ, ਮੁੱਖ ਗ੍ਰੰਥੀ ਗਿਆਨੀ ਮਿੱਠਾ ਸਿੰਘ, ਭਾਈ ਪਰਵਿੰਦਰ ਸਿੰਘ ਹਜੂਰੀ ਰਾਗੀ, ਭਾਈ ਮੋਹਨ ਸਿੰਘ ਨਰਿੰਦਰਪੁਰਾ ਅਤੇ ਬੀਬੀ ਚਮਨਪ੍ਰੀਤ ਕੌਰ ਢਾਡੀ ਜਥਾ ਲੌਂਗੋਵਾਲ ਹਾਜਰ ਸਨ।
ਪਿਛਲੀ ਖ਼ਬਰ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਸੱਭਿਆਚਾਰਕ ਸਮਾਗਮ ਕਰਵਾਇਆ ਅਗਲੀ ਖ਼ਬਰ ਕਰੋਨਾ ਵਲੰਟੀਅਰਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।