26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

30 ਤੋਂ ਜ਼ਿਲ੍ਹਾ ਹੈੱਡਕੁਆਟਰ ’ਤੇ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ’ਤੇ

ਮਾਲੇਰਕੋਟਲਾ, 23 ਅਗਸਤ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ਤੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਹੈ ਜ਼ਿਲ੍ਹੇ ਦੀ ਭਰਵੀ ਮੀਟਿੰਗ ਕਰਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ,ਜਾਗੋ ਮਾਰਚ, ਢੋਲ ਮਾਰਚ,ਬਲਾਕ ਪੱਧਰੇ ਮੋਟਰ ਸਾਈਕਲ ਮਾਰਚ, ਕਰਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ।

ਅਜੀਤ ਡੈਸਕ 24-08-2026
ਮਾਲੇਰਕੋਟਲਾ, 23 ਅਗਸਤ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ) - ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰ ਤੇ ਲਾਏ ਜਾਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਪੱਕੇ ਮੋਰਚੇ ਦੀ ਠੋਸ ਵਿਉਂਤਬੰਦੀ ਕਰ ਲਈ ਹੈ ਜ਼ਿਲ੍ਹੇ ਦੀ ਭਰਵੀ ਮੀਟਿੰਗ ਕਰਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ,ਜਾਗੋ ਮਾਰਚ, ਢੋਲ ਮਾਰਚ,ਬਲਾਕ ਪੱਧਰੇ ਮੋਟਰ ਸਾਈਕਲ ਮਾਰਚ, ਕਰਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਇਹ ਜ਼ਿਲ੍ਹਾ ਪੱਧਰ ਤੇ ਲੱਗਣ ਵਾਲੇ ਧਰਨੇ ’ਚ ਇਕੱਠ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦੇਣਗੇ ਤੇ ਸਰਕਾਰ ਨੂੰ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਮੀਟਿੰਗ ਵਿੱਚ ਔਰਤਾਂ ਦੀ ਲਾਮਬੰਦੀ ਤੇ ਜ਼ੋਰ ਦਿੱਤਾ ਗਿਆ ਕਿ ਹਰ ਬਲਾਕ ਅੰਦਰ ਔਰਤਾਂ ਦੀ ਭਰਵੀਂ ਸ਼ਮੂਲੀਅਤ ਕੀਤੀ ਜਾਵੇ ਤੇ ਘਰ-ਘਰ ਸੁਨੇਹੇ ਲਾਏ ਜਾਣ ਮੀਟਿੰਗ ਵਿੱਚ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਾਪੁਰ, ਰਾਜਿੰਦਰ ਸਿੰਘ ਭੋਗੀਵਾਲ, ਚਰਨਜੀਤ ਸਿੰਘ ਹਥਨ, ਮਹਿੰਦਰ ਸਿੰਘ ਭੁਰਥਲਾ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਰੜ ਹਰਿੰਦਰ ਸਿੰਘ ਚੌਦਾਂ, ਜਗਰੂਪ ਸਿੰਘ ਖੁਰਦ ਤੋਂ ਇਲਾਵਾ ਔਰਤ ਆਗੂ ਗੁਰਮੇਲ ਕੌਰ ਦੁਲਮਾਂ ਅਤੇ ਹੋਰ ਔਰਤਾਂ ਅਤੇ ਬਲਾਕਾਂ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾ ਸਰਗਰਮ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਘੱਗਰ ਦਰਿਆ ’ਚ ਪਾਣੀ ਦਾ ਪੱਧਰ ਘਟਿਆ, ਖਨੌਰੀ-ਮੂਨਕ ਇਲਾਕੇ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ ਅਗਲੀ ਖ਼ਬਰ ਧੂਰੀ ਵਿਕਾਸ ਮੰਚ ਨੇ 300 ਬੂਟੇ ਵੰਡ ਕੇ ਦਿੱਤਾ ਹਰਿਆਵਲ ਦਾ ਸੰਦੇਸ਼ ਡੀਆਂ ਨਾਲ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।