26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 5 ਕਾਬੂ ਗੁਰਮਤਿ ਸਮਾਗਮ ਕਰਵਾਇਆ

ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਥਾਣਾ ਭਵਾਨੀਗੜ੍ਹ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਅਤੇ 12 ਗ੍ਰਾਮ ਹੈਰੋਇਨ (ਚਿੱਟਾ) ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਬਿਨਾਂ ਨੰਬਰ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਅਜੀਤ ਡੈਸਕ 24-08-2026
ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਥਾਣਾ ਭਵਾਨੀਗੜ੍ਹ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਅਤੇ 12 ਗ੍ਰਾਮ ਹੈਰੋਇਨ (ਚਿੱਟਾ) ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਬਿਨਾਂ ਨੰਬਰ ਦਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਵਰਿੰਦਰ ਸਿੰਘ ਝਿੰਜਰ, ਇੰਚਾਰਜ ਪੁਲਿਸ ਚੌਕੀ ਘਰਾਚੋਂ ਦੀ ਅਗਵਾਈ ਹੇਠ ਪੁਲਿਸ ਪਾਰਟੀ, ਜਿਸ ਵਿੱਚ ਏ.ਐੱਸ.ਆਈ. ਮਨਿੰਦਰ ਸਿੰਘ, ਏ.ਐੱਸ.ਆਈ. ਜ਼ੈਬਰਾ ਨੰਦ, ਹੈੱਡ ਕਾਂਸਟੇਬਲ ਅਵਤਾਰ ਸਿੰਘ, ਪੀ.ਐਚ.ਜੀ. ਗੁਰਪ੍ਰੀਤ ਸਿੰਘ ਅਤੇ ਪਰਗਟ ਸਿੰਘ ਸ਼ਾਮਲ ਸਨ, ਵੱਲੋਂ ਭਾਰਤ ਮਾਲਾ ਪੁੱਲ ਬਾ-ਹੱਦ ਕਪਿਆਲ ਵਿਖੇ ਨਾਕਾਬੰਦੀ ਦੌਰਾਨ ਹਰਜਿੰਦਰ ਸਿੰਘ, ਗੋਬਿੰਦ ਸਿੰਘ ਅਤੇ ਰਮਨਦੀਪ ਸਿੰਘ ਵਾਸੀਆਨ ਖਾਨਪੁਰ ਫ਼ਕੀਰਾਂ, ਥਾਣਾ ਦਿੜ੍ਹਬਾ ਨੂੰ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਇਨ੍ਹਾਂ ਦੇ ਕਬਜ਼ੇ ਵਿਚੋਂ 150 ਅਲਪ੍ਰਾਜੋਲਾਮ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਅੱਗੇ ਵਧਾਉਂਦਿਆਂ ਦੋ ਹੋਰ ਮੁਲਜ਼ਮਾਂ ਦੀਪ ਬਾਵਾ ਅਤੇ ਬਿਕਰਜੀਤ ਸਿੰਘ ਵਾਸੀਆਨ ਬਿਗੜਵਾਲ, ਥਾਣਾ ਸੁਨਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ਵਿਚੋਂ 12 ਗ੍ਰਾਮ ਹੈਰੋਇਨ (ਚਿੱਟਾ) ਅਤੇ ਇੱਕ ਬਿਨਾਂ ਨੰਬਰ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਪੜਤਾਲ ਸ਼ੁਰੂ ਕੀਤੀ।
ਪਿਛਲੀ ਖ਼ਬਰ 156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਮਾਰਕੀਟ ਕਮੇਟੀ ਤਪਾ ਦੇ ਮੁੜ ਤੋਂ ਚੇਅਰਮੈਨ ਬਣੇ ਤਰਸੇਮ ਸਿੰਘ ਕਾਹਨੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।