ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਾਰਡ ਨੰਬਰ 7 ਕਿਸ਼ਨਪੁਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ’ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰਬਰ 07 ਕਿਸ਼ਨਪੁਰਾ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ’ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰਬਰ 07 ਕਿਸ਼ਨਪੁਰਾ ਵਿਖੇ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮਿਲੀਆਂ ਕਈ ਸ਼ਿਕਾਇਤਾਂ ਦਾ ਜਲਦੀ ਹੱਲ ਦਾ ਵਿਸ਼ਵਾਸ ਦਿਵਾਇਆ। ਕਲੋਨੀ ਵਾਸੀਆਂ ਨੇ ਹੋਰਨਾਂ ਮੰਗਾਂ ਤੋਂ ਇਲਾਵਾ ਤੀਰਥ ਯਾਤਰਾ ਲਈ ਬੱਸ ਦੀ ਮੰਗ ਕੀਤੀ ਜਿਸ ਬਾਰੇ ਵਿਧਾਇਕਾ ਭਰਾਜ ਨੇ ਕਿਹਾ ਕਿ ਇਸ ਕਲੋਨੀ ਤੋਂ ਜਲਦੀ ਹੀ ਤੀਰਥ ਯਾਤਰਾ ਲਈ ਬੱਸ ਭੇਜੀ ਜਾਵੇਗੀ। ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ’ਲੋਕ ਮਿਲਣੀ’ ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ, ਕਿਸਾਨ ਭਲਾਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਲਈ ਆਪਣੇ ਸੁਝਾਅ ਵੀ ਸਾਂਝੇ ਕਰਨ। ਇਸ ਮੌਕੇ ਟਰੇਡ ਕਮਿਸ਼ਨ ਦੇ ਆਗੂ ਰਵਿੰਦਰਪਾਲ ਸਿੰਘ ਨੋਨੀ, ਮਨੀ, ਬਲਜੀਤ ਸਿੰਘ ਅਤੇ ਹੋਰਨਾਂ ਨੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਾਸੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫ਼ਤਵਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੀ ਦੇਣਗੇ।