29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਸੁਆਗਤ

ਅਹਿਮਦਗੜ, 27 ਅਗਸਤ (ਸੁਖਜੀਤ ਸਿੰਘ ਖੇੜਾ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਰੂਪ ਵਿੱਚ ਮੀਰੀ ਪੀਰੀ ਖਾਲਸਾ ਮਾਰਚ ਪੰਜਾਬ ਦੇ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਤੋਂ ਆਰੰਭ ਹੋ ਕੇ ਮਾਲੇਰਕੋਟਲਾ ਨੂੰ ਰਵਾਨਾ ਹੋਇਆ । ਜਿਸ ਦੌਰਾਨ ਪਿੰਡ ਲੋਹਟਬੱਦੀ ਨੇੜੇ ਗਿੱਲ ਪੈਲੇਸ ਅੱਗੇ ਗੁਰਮਤਿ ਸੇਵਾ ਸੁਸਾਇਟੀ ਰਜਿ.

ਅਜੀਤ ਡੈਸਕ 28-08-2026
ਅਹਿਮਦਗੜ, 27 ਅਗਸਤ (ਸੁਖਜੀਤ ਸਿੰਘ ਖੇੜਾ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਰੂਪ ਵਿੱਚ ਮੀਰੀ ਪੀਰੀ ਖਾਲਸਾ ਮਾਰਚ ਪੰਜਾਬ ਦੇ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਤੋਂ ਆਰੰਭ ਹੋ ਕੇ ਮਾਲੇਰਕੋਟਲਾ ਨੂੰ ਰਵਾਨਾ ਹੋਇਆ । ਜਿਸ ਦੌਰਾਨ ਪਿੰਡ ਲੋਹਟਬੱਦੀ ਨੇੜੇ ਗਿੱਲ ਪੈਲੇਸ ਅੱਗੇ ਗੁਰਮਤਿ ਸੇਵਾ ਸੁਸਾਇਟੀ ਰਜਿ.ਜੰਡਾਲੀ ਖੁਰਦ ਦੇ ਮੁੱਖ ਸੇਵਾਦਾਰ ਗਿਆਨੀ ਗਗਨਦੀਪ ਸਿੰਘ ਨਿਰਮਲੇ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਵੱਲੋਂ ਭਰਵਾਂ ਸੁਵਾਗਤ ਕੀਤਾ ਗਿਆ। ਸੀ੍ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਗੁਰਮਤਿ ਦੇ ਧਾਰਨੀ ਹੋਣ ਲਈ ਅੰਮਿ੍ਤ ਛਕ ਕੇ ਪੰਥ ਦੀ ਸੇਵਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗਿਆਨੀ ਗਗਨਦੀਪ ਸਿੰਘ ਨਿਰਮਲੇ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਸਿਰਪਾਓ ਤੇ ਫੁੱਲਾਂ ਦੀਆਂ ਮਾਲਾ ਪਾਕੇ ਸਨਮਾਨਿਤ ਕੀਤਾ ਗਿਆ ਨਾਲ ਹੀ ਸੀ੍ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਗੁਰਮਤਿ ਸੇਵਾ ਸੁਸਾਇਟੀ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਪੀ ਏ ਸਿੰਘ ਸਾਹਿਬ, ਪ੍ਰਚਾਰਕ ਭਾਈ ਚਰਨਪ੍ਰੀਤ ਸਿੰਘ ਮਾਹੋਰਾਣਾ, ਭਾਈ ਸੁਖਬੀਰ ਸਿੰਘ ਫਲੌਡ, ਗਿਆਨੀ ਗੁਰਮੇਲ ਸਿੰਘ, ਕੇਵਲ ਸਿੰਘ, ਰਫੀਕ ਮਹੁੰਮਦ, ਬਲਵਿੰਦਰ ਸਿੰਘ, ਧਰਮ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ ਡੇਹਲੋਂ-ਐਡਵਾਈਜ਼ਰ, ਅਮਨਦੀਪ ਸਿੰਘ ਰਤਨ ਆਦਿ ਸੇਵਾਦਾਰ ਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਧੂਰੀ ਵਿੱਚ ਜ਼ੋਰਦਾਰ ਰੋਸ ਰੈਲੀ ਅਤੇ ਮੁਜ਼ਾਹਰਾ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਸ਼ਾਲ ਰੋਸ ਮੁਜ਼ਹਾਰਾ ਕਰ ਕੇ ਪੰਜਾਬ ਸਰਕਾਰ ਖਿਲਾਫ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।