29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਲਹਿਰਾਗਾਗਾ ਮੁਲਾਜ਼ਮ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ

ਲਹਿਰਾਗਾਗਾ, 27 ਅਗਸਤ (ਅਸ਼ੋਕ ਗਰਗ) - ਸਾਂਝੀ ਕੋਆਰਡੀਨੇਸ਼ਨ ਕਮੇਟੀ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਲਹਿਰਾਗਾਗਾ ਬਲਾਕ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸਾਂਝੀ ਗੇਟ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 28-08-2026
ਲਹਿਰਾਗਾਗਾ, 27 ਅਗਸਤ (ਅਸ਼ੋਕ ਗਰਗ) - ਸਾਂਝੀ ਕੋਆਰਡੀਨੇਸ਼ਨ ਕਮੇਟੀ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਲਹਿਰਾਗਾਗਾ ਬਲਾਕ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸਾਂਝੀ ਗੇਟ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ ਗਈ। ਇਸ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਵਿੱਚ ਟਾਲ-ਮਟੋਲ ਕਰ ਰਹੀ ਹੈ। ਰੈਲੀ ਨੂੰ ਗੁਰਚਰਨ ਸਿੰਘ, ਮਹਿੰਦਰ ਸਿੰਘ ਖੋਖਰ, ਹਰਭਗਵਾਨ ਗੁਰਨੇ, ਡਾ. ਜਗਦੀਸ਼ ਪਾਪੜਾ, ਮਾਸਟਰ ਰਘਵੀਰ ਸਿੰਘ ਭਟਾਲ, ਸੁਖਦੇਵ ਸਿੰਘ ਚੰਗਾਲੀਵਾਲਾ, ਸਤਨਾਮ ਸਿੰਘ ਸੰਗਤੀਵਾਲਾ, ਗੁਰਮੇਲ ਸਿੰਘ ਕੁਲਰੀਆਂ, ਲਖਵੀਰ ਸਿੰਘ, ਮੁਕੇਸ਼ ਕੁਮਾਰ, ਸੀਤਾ ਰਾਮ ਸ਼ਰਮਾ, ਸੁਖਜਿੰਦਰ ਸਿੰਘ ਭਟਾਲ, ਮੰਗੂ ਸਿੰਘ (ਸਫਾਈ ਸੇਵਕ ਯੂਨੀਅਨ), ਕਮਲਜੀਤ ਸਿੰਘ, ਦਰਸ਼ਨ ਕੁਮਾਰ, ਬਿੱਕਰ ਸਿੰਘ ਹਥੋਆ, ਮੇਘ ਰਾਜ (ਜ਼ਿਲ੍ਹਾ ਆਗੂ), ਬਲਵਿੰਦਰ ਕੌਰ, ਕਰਮਜੀਤ ਸਿੰਘ, ਡਾ. ਸੁਖਜਿੰਦਰ ਲਾਲੀ, ਜਰਨੈਲ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ - ਜਥੇਦਾਰ ਗੜਗੱਜ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਧੂਰੀ ਵਿੱਚ ਜ਼ੋਰਦਾਰ ਰੋਸ ਰੈਲੀ ਅਤੇ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।