28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਿੰਡ ਦੇਹਕਲਾਂ ਵਿਖੇ ਮਨਾਇਆ ਤੀਜ ਦੀਆਂ ਤੀਆਂ ਦਾ ਤਿਉਹਾਰ ਵਿਧਾਇਕਾ ਭਰਾਜ ਨੂੰ ਦਿੱਤਾ ਤੀਆਂ ਦਾ ਸੰਧਾਰਾ

ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪੀਲ ਗਰਗ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਭਵਾਨੀਗੜ੍ਹ ਤਹਿਸੀਲ ਵਿੱਚ ਭਰਵਾਂ ਹੁੰਗਾਰਾ ਮਿਲਿਆ। ਤਹਿਸੀਲ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦਾ ਸਮੁੱਚਾ ਸਟਾਫ਼ ਛੁੱਟੀ ’ਤੇ ਰਿਹਾ, ਜਿਸ ਕਾਰਨ ਸਰਕਾਰੀ ਕੰਮਕਾਜ ਮੁਕੰਮਲ ਤੌਰ ’ਤੇ ਪ੍ਰਭਾਵਿਤ ਰਿਹਾ।

ਅਜੀਤ ਡੈਸਕ 28-08-2026
ਭਵਾਨੀਗੜ੍ਹ, 27 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪੀਲ ਗਰਗ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਭਵਾਨੀਗੜ੍ਹ ਤਹਿਸੀਲ ਵਿੱਚ ਭਰਵਾਂ ਹੁੰਗਾਰਾ ਮਿਲਿਆ। ਤਹਿਸੀਲ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦਾ ਸਮੁੱਚਾ ਸਟਾਫ਼ ਛੁੱਟੀ ’ਤੇ ਰਿਹਾ, ਜਿਸ ਕਾਰਨ ਸਰਕਾਰੀ ਕੰਮਕਾਜ ਮੁਕੰਮਲ ਤੌਰ ’ਤੇ ਪ੍ਰਭਾਵਿਤ ਰਿਹਾ। ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਅਧਿਆਪਕਾਂ ਨੇ ਹਾਲ ਬਾਬਾ ਪੋਥੀ ਵਾਲਾ ਵਿਖੇ ਰੋਸ ਰੈਲੀ ਕੀਤੀ। ਇਸ ਉਪਰੰਤ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ।ਸੰਬੋਧਨ ਕਰਦਿਆਂ ਰਘਵੀਰ ਸਿੰਘ ਭਵਾਨੀਗੜ੍ਹ, ਸਤਨਾਮ ਸਿੰਘ ਸਿੱਧੂ, ਕੰਵਲਜੀਤ ਸਿੰਘ, ਗੁਰਲਾਭ ਸਿੰਘ, ਸੰਜੀਵ ਕੁਮਾਰ ਕਾਕੜਾ, ਕਰਮ ਦਾਸ, ਬਲਦੇਵ ਸਿੰਘ, ਲਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਸਰਕਾਰ ਖ਼ਿਲਾਫ਼ ਰੋਹ ਸਿਖਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਮਹਾਂਰੈਲੀ ਵਿੱਚ ਹੋਏ ਵੱਡੇ ਇਕੱਠ ਅਤੇ ਹੁਣ 27 ਅਗਸਤ ਦੇ ਮਹਾਂਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਸਮਝ ਲੈਣੀਆਂ ਚਾਹੀਦੀਆਂ ਹਨ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਤਨਖ਼ਾਹਾਂ ਵੱਧ ਹੋਣ ਸਬੰਧੀ ਆਪਣੇ ਆਈ.ਟੀ. ਸੈੱਲ ਰਾਹੀਂ ਬਣਾਏ ਜਾ ਰਹੇ ਕਥਿਤ ਬਿਰਤਾਂਤ ਨੂੰ ਮੁਲਾਜ਼ਮ ਵਰਗ ਮੁੱਢੋਂ ਰੱਦ ਕਰਦਾ ਹੈ। ਉਨ੍ਹਾਂ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਕੇਂਦਰੀ ਪੈਟਰਨ ’ਤੇ ਆਧਾਰਿਤ ਨਵੇਂ ਤਨਖ਼ਾਹ ਸਕੇਲ ਰੱਦ ਕਰਨ, ਨਵੀਂ ਪੈਨਸ਼ਨ ਪ੍ਰਣਾਲੀ ਖ਼ਤਮ ਕਰਨ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਬਹਾਲ ਕਰਨ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਪੈਂਡਿੰਗ ਲਾਭ ਦੇਣ ਦੀਆਂ ਮੰਗਾਂ ਨੂੰ ਸਰਕਾਰ ਤੁਰੰਤ ਪ੍ਰਵਾਨ ਕਰੇ। ਉਨ੍ਹਾਂ ਕੱਚੇ ਮੁਲਾਜ਼ਮਾਂ, ਐਸੋਸੀਏਟ ਟੀਚਰਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਕਰਨ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ 4161 ਮਾਸਟਰ ਕਾਡਰ, 6635 ਈ.ਟੀ.ਟੀ. ਅਤੇ ਹੋਰ ਭਰਤੀਆਂ ਦੇ ਅਧਿਆਪਕਾਂ ਨੂੰ ਰੀਕਾਸਟ ਲਿਸਟਾਂ ਦੇ ਨਾਂ ’ਤੇ ਜਾਰੀ ਕੀਤੇ ਟਰਮੀਨੇਸ਼ਨ ਸ਼ੋਅਕਾਜ਼ ਨੋਟਿਸ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਤਾਲਮੇਲ ਕਮੇਟੀ ਦੀ ਮੁੱਖ ਮੰਤਰੀ ਨਾਲ ਜਲੰਧਰ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਆਗੂ ਕਰਮ ਸਿੰਘ ਬਲਿਆਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕੁਲਦੀਪ ਸਿੰਘ ਲਾਡੀ, ਬੀ.ਕੇ.ਯੂ. ਸਿੱਧੂਪੁਰ ਦੇ ਕਰਮਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਤੇ ਗੁਰਚਰਨ ਸਿੰਘ, ਵਪਾਰ ਮੰਡਲ ਦੇ ਸ਼ਾਮ ਸੱਚਦੇਵਾ ਤੋਂ ਇਲਾਵਾ ਮੈਡੀਕਲ ਐਸੋਸੀਏਸ਼ਨ, ਦੁੱਧ ਉਤਪਾਦਕ ਯੂਨੀਅਨ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਵਪਾਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੱਕੇ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਵਿਆਹੁਤਾ ਔਰਤ ਵਲੋਂ ਖ਼ੁਦਕਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।