ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਵੱਖ-ਵੱਖ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਆਗੂ ਵਿੱਕੀ ਅਬਦਾਲ ਦੀ ਅਗਵਾਈ ਵਿਚ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸਾਖਾ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬੈਂਕ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਜਾਇਜ਼ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ।
ਸੁਨਾਮ ਊਧਮ ਸਿੰਘ ਵਾਲਾ, 28 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਵੱਖ-ਵੱਖ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵੱਲੋਂ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਆਗੂ ਵਿੱਕੀ ਅਬਦਾਲ ਦੀ ਅਗਵਾਈ ਵਿਚ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਸਾਖਾ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬੈਂਕ ਮੁਲਾਜ਼ਮਾਂ ਦੀਆਂ ਮੰਨੀਆਂ ਗਈਆਂ ਜਾਇਜ਼ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਬੈਂਕਿੰਗ ਹਫ਼ਤਾ 5 ਦਿਨਾਂ ਕਰਨ, ਪੀ.ਐਲ.ਆਈ. ਜੋ ਕਿ ਪ੍ਰਫੋਰਮੈਂਸ ਦੇ ਨਾਲ ਸੰਬੰਧਿਤ ਇੰਨਸੈਂਟਿਵ ਕਲੈਰੀਕਲ ਸਟਾਫ਼ ਤੋਂ ਮੈਨੇਜਰ ਤੱਕ ਨੂੰ ਵੀ ਉੱਚ ਅਧਿਕਾਰੀਆਂ ਦੇ ਬਰਾਬਰ ਦੇਣ, ਬੈਂਕ ਨਿੱਜੀਕਰਨ ਬੰਦ ਕਰਨ, ਗੰਨਮੈਨ ਅਤੇ ਚਪੜਾਸੀਆਂ ਦੀ ਭਰਤੀ ਰੈਗੂਲਰ ਕਰਨ ਅਤੇ ਬੈਂਕਾਂ ਵਿਚ ਸਟਾਫ਼ ਦੀ ਕਮੀ ਦੂਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਨਾਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਤੋਂ ਵਿੱਕੀ ਅਬਦਾਲ, ਰਾਜੀਵ ਵਰਮਾ, ਅਵਤਾਰ ਸਿੰਘ, ਹੇਮੰਤ ਸ਼ਰਮਾ, ਹਰਜਿੰਦਰ ਸਿੰਘ, ਮਨਦੀਪ ਸਿੰਘ, ਸਤਿਗੁਰ ਸਿੰਘ ਲਹਿਲ, ਅਰੁਣ ਚਾਵਲ, ਪਰਦੀਪ ਕੁਮਾਰ, ਬੈਂਕ ਆਫ਼ ਬੜੌਦਾ ਤੋਂ ਮਨਦੀਪ ਕੁਮਾਰ ਗੋਇਲ, ਯੂਨੀਅਨ ਬੈਂਕ ਤੋ ਸੁਭਾਸ਼ ਮਿਸਰਾ ਪ੍ਰਭਜੋਤ ਸਿੰਘ, ਸੁਧੀਰ ਕੁਮਾਰ, ਪੰਕਜ ਕੁਮਾਰ ਅਤੇ ਪੰਜਾਬ ਨੈਸ਼ਨਲ ਬੈਂਕ ਬੈਂਕ ਤੋਂ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।