31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸੀਬਾ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਸਕੂਲ ਖੇਡਾਂ ਵਿੱਚ 55 ਮੈਡਲ ਜਿੱਤ ਕੇ ਕਾਇਮ ਰੱਖੀ ਚੜ੍ਹਤ

ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਬੀਤੇ ਦਿਨ ਸਥਾਨਕ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਪ੍ਰਾਈਮਰੀ ਸਕੂਲ ਖੇਡਾਂ ਵਿੱਚ ਸੀਬਾ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 55 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। 100 ਮੀਟਰ ਦੌੜ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਚੌਥੀ ਕਲਾਸ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਕਰਨਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 31-08-2026
ਲਹਿਰਾਗਾਗਾ, 30 ਅਗਸਤ (ਅਸ਼ੋਕ ਗਰਗ) - ਬੀਤੇ ਦਿਨ ਸਥਾਨਕ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਪ੍ਰਾਈਮਰੀ ਸਕੂਲ ਖੇਡਾਂ ਵਿੱਚ ਸੀਬਾ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 55 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। 100 ਮੀਟਰ ਦੌੜ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਚੌਥੀ ਕਲਾਸ ਦੇ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਕਰਨਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਵਿੱਚੋਂ ਸਿਮਰਨ ਕੌਰ ਨੇ ਦੂਜਾ ਅਤੇ ਇੰਦੂਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਦੌੜ ਵਿੱਚ ਮਾਨਵਪ੍ਰੀਤ ਨੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਦੌੜ ਵਿੱਚ ਮਨਵੀਰ ਸਿੰਘ ਅਤੇ ਆਯਆਨਾ ਖਟਕ ਨੇ ਦੂਜਾ, ਜਦਕਿ ਅਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 600 ਮੀਟਰ ਦੌੜ ਵਿੱਚ ਗੁਰਵੀਰ ਸਿੰਘ ਨੇ ਸ਼ਾਨਦਾਰ ਦੌੜ ਲਗਾਉਂਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੜਕੀਆਂ ਵਿੱਚੋਂ ਦਿਲਸ਼ਾਨ ਕੌਰ ਨੇ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ। 4×100 ਰੀਲੇਅ ਮੁਕਾਬਲੇ ਵਿੱਚ ਸੀਬਾ ਸਕੂਲ ਦੇ ਲੜਕਿਆਂ ਅਤੇ ਲੜਕੀਆਂ ਦੋਵਾਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਮਨਵੀਰ ਸਿੰਘ ਨੇ ਪਹਿਲਾ, ਜਦਕਿ ਲੜਕੀਆਂ ਵਿੱਚੋਂ ਅਵਨੀਤ ਕੌਰ ਨੇ ਦੂਜਾ ਅਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੀਬਾ ਸਕੂਲ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਬੈਡਮਿੰਟਨ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਰੱਸਾਕਸ਼ੀ ਅਤੇ ਖੋ-ਖੋ ਦੇ ਮੁਕਾਬਲਿਆਂ ਵਿੱਚ ਵੀ ਸੀਬਾ ਸਕੂਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖੇਡ ਇੰਚਾਰਜ ਨਰੇਸ਼ ਚੌਧਰੀ, ਸੁਭਾਸ਼ ਮਿੱਤਲ, ਰਮਨਦੀਪ ਕੌਰ, ਗੁਰਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਨੇ ਬੱਚਿਆਂ ਦਾ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ।ਇਸ ਮਾਣਮੱਤੀ ਪ੍ਰਾਪਤੀ ’ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਬੰਧਕ ਕੰਵਲਜੀਤ ਢੀਂਡਸਾ ਨੇ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਖੇਡ ਭਾਵਨਾ ਦੇ ਨਾਲ-ਨਾਲ ਮਾਨਸਿਕ ਅਤੇ ਸਰੀਰਕ ਤਾਲਮੇਲ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ ਸਾਫ਼ ਪੰਜਾਬ–ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਖਨੌਰੀ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਡੀ.ਸੀ. ਦਫ਼ਤਰ ਬਾਹਰ ਕਿਸਾਨਾਂ ਨੇ ਆਰੰਭ ਕੀਤਾ ਪੱਕਾ ਮੋਰਚਾ 1 ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।