ਮਨ ਕੀ ਬਾਤ ’ਚ ਭਾਜਪਾ ਕਾਰਕੁਨਾਂ ਨੇ ਸੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ-ਦਾਮਨ ਬਾਜਵਾ
ਸੁਨਾਮ ਊਧਮ ਸਿੰਘ ਵਾਲਾ, 30 ਅਗਸਤ(ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਲੋਕਪ੍ਰਿਆ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 137ਵੀਂ ਕਿਸਤ ਨੂੰ ਸੁਣਨ ਲਈ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਅੱਜ 30 ਅਗਸਤ ਨੂੰ ਪ੍ਰਸਾਰਿਤ ਹੋਈ ਇਸ ਕਿਸ਼ਤ ਵਿਚ ਪ੍ਰਧਾਨ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਅਤੇ ਲੋਕ ਭਾਗੀਦਾਰੀ ਨਾਲ ਜੁੜੇ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।
ਦ
ਦਾਮਨ ਬਾਜਵਾ ਅਤੇ ਸ਼ੈਲੀ ਬਾਂਸਲ ਦੀ ਤਸਵੀਰ।
31-08-2026
ਸੁਨਾਮ ਊਧਮ ਸਿੰਘ ਵਾਲਾ, 30 ਅਗਸਤ(ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਲੋਕਪ੍ਰਿਆ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 137ਵੀਂ ਕਿਸਤ ਨੂੰ ਸੁਣਨ ਲਈ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿਚ ਅੱਜ 30 ਅਗਸਤ ਨੂੰ ਪ੍ਰਸਾਰਿਤ ਹੋਈ ਇਸ ਕਿਸ਼ਤ ਵਿਚ ਪ੍ਰਧਾਨ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਅਤੇ ਲੋਕ ਭਾਗੀਦਾਰੀ ਨਾਲ ਜੁੜੇ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਅਤੇ ਵਿਧਾਨ ਸਭਾ ਇੰਚਾਰਜ ਮਨ ਕੀ ਬਾਤ ਸ਼ੈੱਲੀ ਬਾਂਸਲ ਨੇ ‘ਮਨ ਕੀ ਬਾਤ’ ਸੁਣਨ ਲਈ ਪਹੁੰਚੇ ਭਾਜਪਾ ਕਾਰਕੁੰਨਾਂ ਦਾ ਧੰਨਵਾਦ ਕੀਤਾ। ਦਾਮਨ ਬਾਜਵਾ ਨੇ ਕਿਹਾ ਕਿ ‘ਮਨ ਕੀ ਬਾਤ’ ਜਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਆਮ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਦੇ ਹਨ। ਇਸ ਪ੍ਰੋਗਰਾਮ ਜਰੀਏ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਅਤੇ ਸਮਾਜਿਕ ਪਹਿਲਕਦਮੀਆਂ ਨੂੰ ਵੀ ਦੇਸ਼ ਸਾਹਮਣੇ ਲਿਆਂਦਾ ਜਾਂਦਾ ਹੈ। ਸ਼ੈਲੀ ਬਾਂਸਲ ਨੇ ਕਿਹਾ ਕਿ ਭਾਜਪਾ ਦੇ ਹਰ ਕਾਰਕੁਨ ਲਈ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਦੀ ਤਰੱਕੀ, ਲੋਕ ਭਾਗੀਦਾਰੀ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਸਮਝਣ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਭਾਜਪਾ ਕਾਰਕੁਨਾਂ ਨੇ ਜਿਸ ਉਤਸ਼ਾਹ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਭਾਗ ਲਿਆ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਸਾਰੇ ਕਾਰਕੁੰਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਮਜ਼ਬੂਤੀ ਦਾ ਆਧਾਰ ਉਸਦੇ ਸਮਰਪਿਤ ਵਰਕਰ ਹੀ ਹਨ।