31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ ਸੰਬੰਧੀ ਲਾਮਬੰਦੀ

ਧੂਰੀ, 30 ਅਗਸਤ (ਸੁਖਵੰਤ ਸਿੰਘ ਭੁੱਲਰ) - ਕਿਰਤੀ ਕਿਸਾਨ ਯੂਨੀਅਨ ਬਲਾਕ ਧੂਰੀ ਦੀ ਮੀਟਿੰਗ ਜਿਲ੍ਹਾ ਆਗੂ ਹਰਦਮ ਸਿੰਘ ਰਾਜੋਮਾਜਰਾ ਤੇ ਬਲਾਕ ਆਗੂ ਜਗਤਾਰ ਸਿੰਘ ਘਨੌਰ ਖੁਰਦ ਦੀ ਅਗਵਾਈ ਹੇਠ ਪਿੰਡ ਜਹਾਂਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਪਹੁੰਚੇ। ਆਗੂਆਂ ਨੇ ਮੀਟਿੰਗ ਵਿੱਚ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ,ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਂਵਾਂ 78,79,80 ਰੱਦ ਕਰਨ,ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਕਤੀ,ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ,ਬਾਸਮਤੀ,ਮੱਕੀ,ਮੂੰਗੀ ਸਮੇਤ ਛੇ ਫਸਲਾਂ ਦੀ ਪੰਜਾਬ ਸਰਕਾਰ ਵੱਲੋਂ ਐਮਐਸਪੀ ਤੇ ਖਰੀਦ ਦੀ ਗਰੰਟੀ ਕਰਨ ਵਰਗੀਆਂ ਮੰਗਾਂ ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾਵੇਗਾ ਜਿਸ ਸਬੰਧੀ ਅੱਜ ਧੂਰੀ ਬਲਾਕ ਦੇ ਪਿੰਡਾਂ ਦੀ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ ਤੇ ਵੱਖ ਵੱਖ ਪਿੰਡਾਂ ਵਿੱਚ ਲਾਮਬੰਦੀ ਕਰਕੇ 1 ਸਤੰਬਰ ਨੂੰ ਟਰੈਕਟਰ ਟਰਾਲੀਆਂ ਰਾਹੀਂ ਕਿਸਾਨਾਂ ਦਾ ਕਾਫਲਾ ਲੈ ਕੇ ਜਾਣ ਸਬੰਧੀ ਫੈਸਲਾ ਕੀਤਾ ਗਿਆ।

ਅਜੀਤ ਡੈਸਕ 31-08-2026
ਧੂਰੀ, 30 ਅਗਸਤ (ਸੁਖਵੰਤ ਸਿੰਘ ਭੁੱਲਰ) - ਕਿਰਤੀ ਕਿਸਾਨ ਯੂਨੀਅਨ ਬਲਾਕ ਧੂਰੀ ਦੀ ਮੀਟਿੰਗ ਜਿਲ੍ਹਾ ਆਗੂ ਹਰਦਮ ਸਿੰਘ ਰਾਜੋਮਾਜਰਾ ਤੇ ਬਲਾਕ ਆਗੂ ਜਗਤਾਰ ਸਿੰਘ ਘਨੌਰ ਖੁਰਦ ਦੀ ਅਗਵਾਈ ਹੇਠ ਪਿੰਡ ਜਹਾਂਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਪਹੁੰਚੇ। ਆਗੂਆਂ ਨੇ ਮੀਟਿੰਗ ਵਿੱਚ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ,ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਂਵਾਂ 78,79,80 ਰੱਦ ਕਰਨ,ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਕਤੀ,ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਨ,ਬਾਸਮਤੀ,ਮੱਕੀ,ਮੂੰਗੀ ਸਮੇਤ ਛੇ ਫਸਲਾਂ ਦੀ ਪੰਜਾਬ ਸਰਕਾਰ ਵੱਲੋਂ ਐਮਐਸਪੀ ਤੇ ਖਰੀਦ ਦੀ ਗਰੰਟੀ ਕਰਨ ਵਰਗੀਆਂ ਮੰਗਾਂ ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਮੋਰਚਾ ਲਗਾਇਆ ਜਾਵੇਗਾ ਜਿਸ ਸਬੰਧੀ ਅੱਜ ਧੂਰੀ ਬਲਾਕ ਦੇ ਪਿੰਡਾਂ ਦੀ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ ਤੇ ਵੱਖ ਵੱਖ ਪਿੰਡਾਂ ਵਿੱਚ ਲਾਮਬੰਦੀ ਕਰਕੇ 1 ਸਤੰਬਰ ਨੂੰ ਟਰੈਕਟਰ ਟਰਾਲੀਆਂ ਰਾਹੀਂ ਕਿਸਾਨਾਂ ਦਾ ਕਾਫਲਾ ਲੈ ਕੇ ਜਾਣ ਸਬੰਧੀ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਹੁਣ ਆਰ ਪਾਰ ਦੀ ਲੜਾਈ ਦਾ ਸਮਾਂ ਆ ਗਿਆ ਹੈ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ ਸ਼ਰੇਆਮ ਕਾਰਪੋਰੇਟ ਦੀ ਦਲਾਲ ਬਣ ਕੇ ਵਿਚਰ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਦੀ ਪੈੜ ਵਿੱਚ ਪੈਰ ਧਰ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਆਪਣੇ ਕਿੱਤੇ ਅਤੇ ਜਮੀਨ ਨੂੰ ਬਚਾਉਣ ਲਈ ਖੁਦ ਹੀ ਮੈਦਾਨ ਵਿੱਚ ਨਿਤਰਨਾ ਪਵੇਗਾ। ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਪੱਧਰ ਤੇ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜਹਾਂਗੀਰ ਦੀ ਇਥਾਨੋਲ ਫੈਕਟਰੀ ਦਾ ਮੁੱਦਾ ਵੀ ਵਿਚਾਰਿਆ ਗਿਆ ਅਤੇ ਇਲਾਕਾ ਨਿਵਾਸੀਆਂ ਦੇ ਸੰਘਰਸ਼ ਦੇ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਫੈਸਲਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿੱਚ ਜਸਪਾਲ ਸਿੰਘ ਤੇ ਮਨਪ੍ਰੀਤ ਸਿੰਘ ਈਸਾਪੁਰ ਲੰਡਾ, ਸਵਰਨ ਸਿੰਘ , ਪਰਗਟ ਸਿੰਘ ਰਾਜੋਮਾਜਰਾ, ਮਨਜੋਤ ਸਿੰਘ ਤੇ ਬਲਬੀਰ ਸਿੰਘ ਘਨੌਰ ਹਾਜ਼ਰ ਸਨ।
ਪਿਛਲੀ ਖ਼ਬਰ ਅੰਬੇਡਕਰ ਭਵਨ ਦੀ ਉਸਾਰੀ ਲਈ ਰਾਸ਼ੀ ਭੇਟ ਅਗਲੀ ਖ਼ਬਰ ਪੰਕਜ ਅਰੋੜਾ ਦੇ ਯਤਨਾਂ ਸਦਕਾ ਫਲਾਈਓਵਰ ਸਾਹਮਣੇ ਬਣਿਆ ਗੋਲ ਚੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।