01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦਿੜ੍ਹਬਾ ’ਚ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸਿਲਾਈ ਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਕਰਕੇ ਧੀਆਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ

ਦਿੜ੍ਹਬਾ ਮੰਡੀ, 31 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਅਤੇ ਸਮਾਜਿਕ ਭਲਾਈ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 01-09-2026
ਦਿੜ੍ਹਬਾ ਮੰਡੀ, 31 ਅਗਸਤ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਿਹਤ ਅਤੇ ਸਮਾਜਿਕ ਭਲਾਈ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸ. ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ ਚੱਲ ਰਹੇ ਸਿਲਾਈ ਅਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਵੀ ਕੀਤਾ ਅਤੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿਲਾਈ, ਕਢਾਈ ਅਤੇ ਫੈਸ਼ਨ ਡਿਜ਼ਾਈਨਿੰਗ ਰਾਹੀਂ ਪੇਂਡੂ ਧੀਆਂ ਸਵੈ-ਰੁਜ਼ਗਾਰ ਸ਼ੁਰੂ ਕਰਕੇ ਆਰਥਿਕ ਤੌਰ ’ਤੇ ਮਜ਼ਬੂਤ ਬਣ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਹਲਕੇ ਵਿੱਚ 400 ਤੋਂ ਵੱਧ ਸਵੈ-ਸਹਾਇਤਾ ਸਮੂਹ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਨਾਲ ਜੁੜੀਆਂ ਮਹਿਲਾਵਾਂ ਫੁਲਕਾਰੀ, ਸੂਟ, ਆਚਾਰ ਅਤੇ ਹੋਰ ਘਰੇਲੂ ਉਤਪਾਦ ਤਿਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਦਿੜ੍ਹਬੇ ਦੀ ਫੁਲਕਾਰੀ’ ਨੂੰ ਹੋਰ ਪ੍ਰਸਿੱਧ ਬਣਾਉਣ ਲਈ ਬ੍ਰਾਂਡਿੰਗ ਅਤੇ ਮੰਡੀਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਗਰ ਪੰਚਾਇਤ ਅਮਰਗੜ੍ਹ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਅਗਲੀ ਖ਼ਬਰ ਢੰਡੋਲੀ ਕਲਾਂ ’ਚ 6 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।