02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਧੂਰੀ, 1 ਸਤੰਬਰ (ਸੰਜੇ ਲਹਿਰੀ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਮੇਲਾ ਤੀਆਂ ਦਾ ਧੂਮ-ਧਾਮ ਨਾਲ ਮਨਾਇਆ ਗਿਆ।

ਅਜੀਤ ਡੈਸਕ 02-09-2026
ਧੂਰੀ, 1 ਸਤੰਬਰ (ਸੰਜੇ ਲਹਿਰੀ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਮੇਲਾ ਤੀਆਂ ਦਾ ਧੂਮ-ਧਾਮ ਨਾਲ ਮਨਾਇਆ ਗਿਆ। ਕਾਲਜ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਦੇ ਹੋਏ ਗਿੱਧਾ ਅਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਇਸ ਮੌਕੇ ਮਹਿੰਦੀ ਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਫ਼ੈਸ਼ਨ ਡਿਜ਼ਾਇਨਿੰਗ ਵਿਸ਼ੇ ਦੇ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਅਤੇ ਖਾਣ ਪੀਣ ਲਈ ਸਟਾਲਾਂ ਵੀ ਲਗਾਈਆਂ ਗਈਆਂ। ਕਾਲਜ ਪ੍ਰਿੰਸੀਪਲ ਸ੍ਰੀ ਮੰਡ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਹੈ ਅਤੇ ਅਜਿਹੇ ਤਿਉਹਾਰ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ। ਉਨ੍ਹਾਂ ਪੜ੍ਹਾਈ ਦੇ ਨਾਲ-ਨਾਲ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ। ਅੰਤ ਵਿੱਚ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਹਰਸ਼ਿਤਾ ਨੂੰ ਮਿਸ ਤੀਜ, ਬੀ–ਐੱਸ ਸੀ ਭਾਗ ਦੂਜਾ ਦੀ ਰੁਪਿੰਦਰ ਕੌਰ ਨੂੰ ਮਿਸ ਪੰਜਾਬਣ, ਬੀ.ਕਾਮ ਭਾਗ ਦੂਜਾ ਦੀ ਹੈਵਨਦੀਪ ਕੌਰ ਨੂੰ ਮਿਸ ਮਾਡਲਿੰਗ ਵਜੋਂ ਚੁਣਿਆਂ ਗਿਆ। ਇਸ ਪ੍ਰੋਗਰਾਮ ਦੀ ਰੂਪ ਰੇਖਾ ਕਾਲਜ ਯੂਥ ਕੋਆਰਡੀਨੇਟਰ ਡਾ. ਸੁਭਾਸ਼ ਕੁਮਾਰ ਅਤੇ ਕਾਲਜ ਲਿਟਰੇਰੀ ਕਮੇਟੀ ਕਨਵੀਨਰ ਡਾ. ਅਮਿਤਾ ਜੈਨ ਵੱਲੋਂ ਤਿਆਰ ਕੀਤੀ ਗਈ। ਇਸ ਸਮੇਂ ਡਾ. ਜਸਬੀਰ ਸਿੰਘ, ਪ੍ਰੋ: ਗੁਰਬਖਸੀਸ ਸਿੰਘ, ਡਾ. ਕਿਰਨਜੀਤ ਕੌਰ, ਡਾ. ਮਨਜੋਤ ਕੌਰ, ਪ੍ਰੋ. ਸਾਰਾ ਗੋਇਲ, ਪ੍ਰੋ. ਮਾਲਵਿੰਦਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਵੀਰਪਾਲ ਕੌਰ, ਪ੍ਰੋ: ਪ੍ਰਭਜੋਤ ਕੌਰ, ਪ੍ਰੋ. ਰੁਪਾਲੀ ਗਰਗ, ਪ੍ਰੋ: ਕਰਮਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।