ਪ੍ਰਾਈਵੇਟ ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਵੀ ਮਾਤ ਪਾਉਂਦੀਆਂ ਸਿਵਲ ਹਸਪਤਾਲ ਸੰਗਰੂਰ ਦੀ ਸੇਵਾਵਾਂ
ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਤੋਂ ਪਿੰਡ ਰਾਮਗੜ੍ਹ ਜਵੰਧਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਾਂਦਿਆਂ ਸੂਏ ਦੇ ਪੁਲ ਨੇੜੇ ਸ਼ੱਕ ਦੇ ਅਾਧਾਰ ’ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਨਵੀਂ ਅਨਾਜ ਮੰਡੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਤੋਂ ਪਿੰਡ ਰਾਮਗੜ੍ਹ ਜਵੰਧਾ ਵੱਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਾਂਦਿਆਂ ਸੂਏ ਦੇ ਪੁਲ ਨੇੜੇ ਸ਼ੱਕ ਦੇ ਅਾਧਾਰ ’ਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਮਾਰਕਾ ਐਲਪਰਾਜੋਲਮ ਬ੍ਰਾਮਦ ਹੋਈਆਂ । ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੁਨਾਮ ਦੇ ਮੋਹੁਲ ਅਰੋੜਾ ਉਰਫ ਬਬਲਾ, ਸਾਹਿਲ ਕੁਮਾਰ ਉਰਫ ਕਾਲੂ ਅਤੇ ਲੱਕੀ ਕੁਮਾਰ ਉਰਫ ਲੱਕੀ ਵਜੋਂ ਹੋਈ। ਪੁਲਿਸ ਵਲੋਂ ਤਿੰਨੋ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।