03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਨਮਾਨਿਤ

ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ)- ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਪਿਛਲੇ ਦਿਨੀਂ ਦੇਸ਼ਾਂ ਵਿਦੇਸ਼ਾਂ ’ਚ ਸੰਤ ਬਲਕਾਰ ਸਿੰਘ ਮੁੱਖ ਸੇਵਾਦਾਰ ਸੰਤ ਆਸ਼ਰਮ ਈਸ਼ਰਸਰ ਫ਼ਤਿਹਗੜ੍ਹ ਪੰਜਗਰਾਈਆਂ ਵਾਲਿਆਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ, ਗੁਰਬਾਣੀ, ਸਿੱਖ ਇਤਿਹਾਸ, ਤੋਂ ਇਲਾਵਾ ਬਾਣੀ ਬਾਣੇ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ, ਗੁਰਮਤਿ ਪ੍ਰਚਾਰ ਉਪਰੰਤ ਇੰਗਲੈਂਡ ਵਿਖੇ ਬੱਚਿਆਂ ਅਤੇ ਨੌਜਵਾਨਾਂ ਦਾ ਇਕ ਹਫ਼ਤਾ ਵਿਸ਼ੇਸ਼ ਕੈਂਪ ਲਗਾਇਆ ਜਿਸ ’ਚ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ, ਗੁਰਬਾਣੀ ਸੰਥਿਆ,ਕੀਰਤਨ ਸਿਖਲਾਈ, ਗੱਤਕਾ ਸਿਖਲਾਈ ਕੈਂਪ ਲਗਾਇਆ ਗਿਆ ।

ਅਜੀਤ ਡੈਸਕ 03-09-2026
ਸੰਦੌੜ, 2 ਸਤੰਬਰ (ਜਸਵੀਰ ਸਿੰਘ ਜੱਸੀ)- ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਪਿਛਲੇ ਦਿਨੀਂ ਦੇਸ਼ਾਂ ਵਿਦੇਸ਼ਾਂ ’ਚ ਸੰਤ ਬਲਕਾਰ ਸਿੰਘ ਮੁੱਖ ਸੇਵਾਦਾਰ ਸੰਤ ਆਸ਼ਰਮ ਈਸ਼ਰਸਰ ਫ਼ਤਿਹਗੜ੍ਹ ਪੰਜਗਰਾਈਆਂ ਵਾਲਿਆਂ ਵਲੋਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ, ਗੁਰਬਾਣੀ, ਸਿੱਖ ਇਤਿਹਾਸ, ਤੋਂ ਇਲਾਵਾ ਬਾਣੀ ਬਾਣੇ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ, ਗੁਰਮਤਿ ਪ੍ਰਚਾਰ ਉਪਰੰਤ ਇੰਗਲੈਂਡ ਵਿਖੇ ਬੱਚਿਆਂ ਅਤੇ ਨੌਜਵਾਨਾਂ ਦਾ ਇਕ ਹਫ਼ਤਾ ਵਿਸ਼ੇਸ਼ ਕੈਂਪ ਲਗਾਇਆ ਜਿਸ ’ਚ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ, ਗੁਰਬਾਣੀ ਸੰਥਿਆ,ਕੀਰਤਨ ਸਿਖਲਾਈ, ਗੱਤਕਾ ਸਿਖਲਾਈ ਕੈਂਪ ਲਗਾਇਆ ਗਿਆ । ਇਸ ਮੌਕੇ ਆਕਾਲ ਸਹਾਏ ਗਰੁੱਪ ਦੇ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਟ੍ਰੇਨਿੰਗ ਦਿੱਤੀ ਗਈ, ਜਿਸ ਤਹਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਵਲੋਂ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ, ਭਾਈ ਪਰਮਿੰਦਰ ਸਿੰਘ, ਸ਼ਮਸ਼ੇਰ ਸਿੰਘ, ਸਤਕਰਨ ਸਿੰਘ, ਸਿਮਰਨਜੀਤ ਸਿੰਘ, ਹਰਬਖਸ਼ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਦੀ ਖੋ-ਖੋ ਦੀ ਟੀਮ ਜ਼ਿਲ੍ਹੇ ਵਿਚੋਂ ਤੀਜੇ ਸਥਾਨ ’ਤੇ ਰਹੀ ਅਗਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਪਹਿਲਵਾਨ ਗੋਲੂ ਚੀਮਾ ਅਤੇ ਵੈਟਰਨ ਅਥਲੀਟ ਸੁਖਦੇਵ ਸ਼ਰਮਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।