ਮਾਲੇਰਕੋਟਲਾ ਪੁਲਿਸ ਵਲੋਂ 3 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ
2 ਦੇਸੀ 32 ਬੋਰ ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ
ਮਲੇਰਕੋਟਲਾ, 4 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਨੇ ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਦੇਸੀ . 32 ਬੋਰ ਪਿਸਤੌਲ ਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮਲੇਰਕੋਟਲਾ, 4 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)- ਮਾਲੇਰਕੋਟਲਾ ਪੁਲਿਸ ਨੇ ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਦੇਸੀ .32 ਬੋਰ ਪਿਸਤੌਲ ਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਈਦ, ਮਲੇਰਕੋਟਲਾ, ਮੁਹੰਮਦ ਸਮੀਰ, ਮੁਹੰਮਦ ਉਵੈਸ ਮਲੇਰਕੋਟਲਾ ਵਜੋਂ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ, (ਪੀ.ਪੀ.ਐੱਸ.) ਨੇ ਦੱਸਿਆ ਕਿ ਪੁਲਿਸ ਟੀਮ ਨੇ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ । ਆਪ੍ਰੇਸ਼ਨ ਦੀ ਯੋਜਨਾ ਰਾਮਨਦੀਪ ਸਿੰਘ ਭੁੱਲਰ, ਪੀ.ਪੀ.ਐੱਸ., ਐੱਸ.ਪੀ. (ਇਨਵੈਸਟੀਗੇਸ਼ਨ) ਤੇ ਦੀਪਵਿੰਦਰਪਾਲ ਸਿੰਘ ਪੀ.ਪੀ.ਐੱਸ., ਡੀ.ਐੱਸ.ਪੀ. (ਇਨਵੈਸਟੀਗੇਸ਼ਨ), ਮਲੇਰਕੋਟਲਾ ਦੀ ਅਗਵਾਈ ਹੇਠ ਬਣਾਈ ਗਈ ਤੇ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ਼ ਮਹੋਰਾਣਾ ਸਮੇਤ ਏ.ਐੱਸ.ਆਈ. ਲਖਵਿੰਦਰ ਸਿੰਘ ਦੀ ਪੁਲਿਸ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਗਈ। ਲੁਧਿਆਣਾ ਬਾਈਪਾਸ ਨੇੜੇ ਵਾਹਨਾਂ ਦੀ ਚੈਕਿੰਗ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਪਹਿਲਾਂ ਦਰਜ ਇੱਕ ਫਾਇਰਿੰਗ ਮਾਮਲੇ ਵਿੱਚ ਲੋੜੀਂਦੇ ਤਿੰਨੋਂ ਮੁਲਜ਼ਮ ਨੇੜਲੇ ਬਿਜਲੀ ਗਰਿੱਡ ਕੋਲ ਲੁਕੇ ਹੋਏ ਹਨ । ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਤਿੰਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ ਇੱਕ .32 ਬੋਰ ਦੇਸੀ ਪਿਸਤੌਲ ਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸਿਟੀ-2, ਮਲੇਰਕੋਟਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਅਗਲੀ ਕਾਰਵਾਈ ਜਾਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਖੱਖ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦਾ ਨਾਜਾਇਜ਼ ਹਥਿਆਰ ਰੱਖਣ ਤੇ ਫਾਇਰਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਪਿਛੋਕੜ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਤੇ ਸੰਗਠਿਤ ਅਪਰਾਧ ਵਿਰੁੱਧ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ।