06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੂਨਕ, 5 ਸਤੰਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਥਾਨਕ ਸ਼ਹਿਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੀ ਦੁਰਗਾ ਮੰਦਰ ਬੱਸ ਸਟੈਂਡ ਮੂਨਕ ਵਿੱਚ, ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸ਼ੋਭਾ ਯਾਤਰਾ ਕੱਢੀਗਈ।

ਅਜੀਤ ਡੈਸਕ 06-09-2026
ਮੂਨਕ, 5 ਸਤੰਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਸਥਾਨਕ ਸ਼ਹਿਰ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੀ ਦੁਰਗਾ ਮੰਦਰ ਬੱਸ ਸਟੈਂਡ ਮੂਨਕ ਵਿੱਚ, ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸ਼ੋਭਾ ਯਾਤਰਾ ਕੱਢੀਗਈ। ਇਹ ਯਾਤਰਾ ਦੁਰਗਾ ਮੰਦਰ ਤੋਂ ਸ਼ੁਰੂ ਹੋ ਕੇ ਪੁਰਾਣੇ ਬੱਸ ਸਟੈਂਡ, ਬਾਜ਼ਾਰ ਤਾਲਿਬ ਚੌਕ ਬੈਰੀਅਰ ਰੋਡ ਰਾਹੀਂ ਵਾਪਸ ਦੁਰਗਾ ਮੰਦਰ ਪਹੁੰਚੀ। ਰਾਤ ਨੂੰ ਛੋਟੇ ਬੱਚਿਆਂ ਦੁਆਰਾ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਪੰਡਿਤ ਕਾਮਰਾਜ ਸ਼ਰਮਾ ਅਤੇ ਪੁਨੀਤ ਸ਼ਰਮਾ ਅਤੇ ਮਹਿਲਾ ਸੰਕੀਰਤਨ ਮੰਡਲ ਵਲੋਂ ਨੇ ਰਾਤ ਨੂੰ ਭਜਨ ਗਾਏ ਅਤੇ ਕੀਰਤਨ ਕੀਤਾ ਰਾਤ ਸਮੇਂ ਕੇਕ ਕਟ ਕੇ ਸ੍ਰੀ ਕ੍ਰਿਸ਼ਨ ਭਗਵਾਨ ਜੀ ਦਾ ਜਨਮ ਦਿਨ ਮਨਾਇਆ ਗਿਆ। ਇਸ ਤੋਂ ਇਲਾਵਾ, ਸ਼੍ਰੀ ਰਾਮ ਮੰਦਰ, ਸ਼ਿਵ ਮੰਦਰ ਬਾਜ਼ਾਰ, ਸ਼ਿਵ ਮੰਦਰ, ਛੋਈ ਵਾਲਾ ਅਤੇ ਹੋਰ ਮੰਦਰਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਸ਼ਹਿਰ ਵਾਸੀਆਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਜੈਵਿਕ ਖੇਤੀ ਸਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ‘ਸਖੀਆਂ’ ਦਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।