07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਕਾਲ ਕੌਂਸਲ ਵਲੋਂ 350 ਦੇ ਕਰੀਬ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਦਾ ‘ਸੰਤ ਅਤਰ ਸਿੰਘ ਐਵਾਰਡ’ ਨਾਲ ਸਨਮਾਨ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਚਾਨਣ ਮੁਨਾਰਾ ਹੁੰਦਾ ਹੈ-ਖਹਿਰਾ

ਮਸਤੂਆਣਾ ਸਾਹਿਬ, 6 ਸਤੰਬਰ (ਦਮਦਮੀ) -ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਸੰਗਰੂਰ ਵਲੋਂ ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਅਤਰ ਸਿੰਘ ਦੇ 100 ਸਾਲਾ ਬਰਸੀ ਸਮਾਗਮ ਨੂੰ ਲੈ ਕੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ, ਡਾਇਰੈਕਟਰਾਂ ਸਮੇਤ ਕਰੀਬ 350 ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆ ਦੇਣ ਵਾਲਾ ਨਹੀਂ, ਸਗੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਚਾਨਣ ਮੁਨਾਰਾ ਹੁੰਦਾ ਹੈ।

ਅਜੀਤ ਡੈਸਕ 07-09-2026
ਮਸਤੂਆਣਾ ਸਾਹਿਬ, 6 ਸਤੰਬਰ (ਦਮਦਮੀ) -ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਸੰਗਰੂਰ ਵਲੋਂ ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸੰਤ ਬਾਬਾ ਅਤਰ ਸਿੰਘ ਦੇ 100 ਸਾਲਾ ਬਰਸੀ ਸਮਾਗਮ ਨੂੰ ਲੈ ਕੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ, ਡਾਇਰੈਕਟਰਾਂ ਸਮੇਤ ਕਰੀਬ 350 ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆ ਦੇਣ ਵਾਲਾ ਨਹੀਂ, ਸਗੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲਾ ਚਾਨਣ ਮੁਨਾਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਆਚਰਨ, ਗਿਆਨ ਅਤੇ ਸੇਵਾ ਭਾਵਨਾ ਰਾਹੀਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ । ਸੰਤ ਅਤਰ ਸਿੰਘ ਵਲੋਂ ਪਛੜੇ ਇਲਾਕੇ ’ਚ ਵਿੱਦਿਆ ਦੇ ਚਾਨਣ ਲਈ ਕੀਤੇ ਉਪਰਾਲੇ ਅਤੇ ਬਨਾਰਸ ਹਿੰਦੂ ਯੂਨੀਵਰਸਿਟੀ ਦੀ ਸਥਾਪਨਾ ਨਾਲ ਜੁੜੀ ਭੂਮਿਕਾ ਉਨ੍ਹਾਂ ਦੀ ਵਿੱਦਿਆ ਪ੍ਰਤੀ ਦੂਰਅੰਦੇਸ਼ੀ ਦਾ ਪ੍ਰਮਾਣ ਹੈ । ਵਿਸ਼ੇਸ਼ ਮਹਿਮਾਨ ਰਾਜਬੀਰ ਸਿੰਘ ਭੰਗੂ, ਸਹਾਇਕ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਸਿੱਖਿਆ ਅਤੇ ਅਧਿਆਪਕਾਂ ਦੀ ਮਿਹਨਤ ’ਤੇ ਟਿਕੀ ਹੁੰਦੀ ਹੈ। ਉਨ੍ਹਾਂ ਅਕਾਲ ਕਾਲਜ ਕੌਂਸਲ ਵਲੋਂ ਅਧਿਆਪਕਾਂ ਅਤੇ ਸਟਾਫ ਦੀ ਹੌਸਲਾ-ਅਫਜ਼ਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਸੰਤ ਅਤਰ ਸਿੰਘ ਦੇ ਜੀਵਨ, ਉਨ੍ਹਾਂ ਦੀ ਵਿੱਦਿਆ ਪ੍ਰਤੀ ਸੋਚ ਅਤੇ ਕੌਂਸਲ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋ. ਰਣਧੀਰ ਸ਼ਰਮਾ, ਡਾ.ਅਮਨਦੀਪ ਕੌਰ ਬਾਠ, ਡਾ. ਜੋਗਿੰਦਰ ਸਿੰਘ ਖੱਟੜਾ ਅਤੇ ਸੰਦੀਪ ਕੌਰ ਵਲੋਂ ਕੀਤੇ ਬਾਖੂਬੀ ਮੰਚ ਸੰਚਾਲਨ ਦੌਰਾਨ ਮਨਜੀਤ ਸਿੰਘ ਬਾਲੀਆਂ ਨੇ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਭੰਮਾਵਦੀ, ਗੁਰਜੰਟ ਸਿੰਘ ਦੁੱਗਾਂ, ਲਾਭ ਸਿੰਘ ਸੰਧੂ, ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ, ਹਰਜੀਤ ਸਿੰਘ ਸੰਜੂਮਾ, ਗਮਦੂਰ ਸਿੰਘ, ਸਿਆਸਤ ਸਿੰਘ, ਡਾ. ਜਤਿੰਦਰ ਦੇਵ, ਡਾ. ਗੁਰਵੀਰ ਸਿੰਘ ਸੋਹੀ, ਇੰਜੀ ਸੁਖਵਿੰਦਰ ਸਿੰਘ ਭੱਠਲ, ਡਾਕਟਰ ਅਮਨਦੀਪ ਕੌਰ, ਡਾ. ਸੁਖਦੀਪ ਕੌਰ, ਡਾ. ਗੀਤਾ ਠਾਕੁਰ, ਡਾ. ਰਜਿੰਦਰ ਸਿੰਘ ਬਾਜਵਾ, ਡਾ ਪਰਮਪ੍ਰੀਤ ਕੌਰ, ਡਾ. ਜਸਪਾਲ ਸਿੰਘ, ਡਾ. ਵਿਜੈ ਪਲਾਹਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨੰਬਰਦਾਰਾਂ ਨੇ 5 ਅਕਤੂਬਰ ਦੀ ਰੈਲੀ ਨੂੰ ਲੈ ਕੇ ਕੀਤਾ ਵਿਚਾਰ- ਵਟਾਂਦਰਾ ਅਗਲੀ ਖ਼ਬਰ ਪੰਜਾਬ ਸਿੱਖਿਆ ਕ੍ਰਾਂਤੀ ਨੂੰ ਮੂੰਹ ਚਿੜਾ ਰਿਹਾ ਅਹਿਮਦਗੜ੍ਹ ਦਾ ਸਰਕਾਰੀ ਹਾਈ ਸਕੂਲ 10 ਸਾਲ ਤੋਂ ਮੁੱਖ ਅਧਿਆਪਕ ਨਹੀਂ, ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।