07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ-ਵਰਕਰਾਂ ਨਾਲ ਮੀਟਿੰਗ

ਅਹਿਮਦਗੜ੍ਹ, 6 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਕਾਂਗਰਸ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਫੁੱਟ ਨਹੀਂ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ । ਵਿਰੋਧੀ ਧਿਰਾਂ ਵਲੋਂ ਕਾਂਗਰਸੀ ਵਰਕਰਾਂ ਦਾ ਮਨੋਬਲ ਤੋੜਨ ਲਈ ਜਾਣਬੁੱਝ ਕੇ ਗਲਤ ਅਤੇ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ।

ਅਜੀਤ ਡੈਸਕ 07-09-2026
ਅਹਿਮਦਗੜ੍ਹ, 6 ਸਤੰਬਰ (ਸੁਖਜੀਤ ਸਿੰਘ ਖੇੜਾ)- ਪੰਜਾਬ ਕਾਂਗਰਸ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਫੁੱਟ ਨਹੀਂ ਹੈ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ । ਵਿਰੋਧੀ ਧਿਰਾਂ ਵਲੋਂ ਕਾਂਗਰਸੀ ਵਰਕਰਾਂ ਦਾ ਮਨੋਬਲ ਤੋੜਨ ਲਈ ਜਾਣਬੁੱਝ ਕੇ ਗਲਤ ਅਤੇ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ । ਇਹ ਪ੍ਰਗਟਾਵਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਸ੍ਰੀ ਕਮਲ ਧਾਲੀਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਸ. ਬਾਜਵਾ ਨੇ ਕਿਹਾ ਕਿ ਸਚਿਨ ਪਾਇਲਟ ਦਾ ਪੰਜਾਬ ਕਾਂਗਰਸ ਦਾ ਇੰਚਾਰਜ ਬਣਨਾ ਕਾਂਗਰਸ ਪਾਰਟੀ ਲਈ ਬਹੁਤ ਹੀ ਸ਼ੁਭ ਸ਼ਗਨ ਹੈ ਕਿਉਂਕਿ ਸਚਿਨ ਪਾਇਲਟ ਇੱਕ ਸਰਬਪ੍ਰਵਾਨਿਤ ਨੇਤਾ ਹਨ । ਇਹ ਖੁਸ਼ੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਸਾਰੇ ਹੀ ਲੀਡਰਾਂ ਨੇ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਹਰ ਆਗੂ ਅਤੇ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ਅਤੇ ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸ. ਬਾਜਵਾ ਨੇ ਅਕਾਲੀ ਭਾਜਪਾ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਆਖਿਆ ਕਿ ਇਨ੍ਹਾਂ ਦੋਵਾਂ ਹੀ ਪਾਰਟੀਆਂ ਦਾ ਹੁਣ ਪੰਜਾਬ ’ਚ ਕੋਈ ਆਧਾਰ ਨਹੀਂ ਹੈ । ਅਕਾਲੀ ਅਤੇ ਭਾਜਪਾ ਦੋਵੇਂ ਹੀ ਆਪਣੀ ਹੋਂਦ ਬਚਾਉਣ ਲਈ ਇਕੱਠੇ ਹੋ ਰਹੇ ਹਨ । ਇਸ ਮੌਕੇ ਕਮਲ ਧਾਲੀਵਾਲ ਨੇ ਪ੍ਰਤਾਪ ਸਿੰਘ ਬਾਜਵਾ ਦਾ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਸਵਾਗਤ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋਏ ਬੈਠੇ ਹਨ ।। ਇਸ ਮੌਕੇ ਇਸ ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਹਲਕਾ ਫਲੌਰ, ਨਗਰ ਕੌਸ਼ਲ ਦੇ ਸਾਬਕਾ ਪ੍ਰਧਾਨ ਵਿੱਕੀ ਟੰਡਨ ਅਹਿਮਦਗੜ, ਕੌਂਸਲਰ ਰਿੰਪੀ ਕੜਵਲ, ਇੰਦਰਪਾਲ ਸਿੰਘ ਖਹਿਰਾ ਰੰਗੂਵਾਲ, ਮਾਨਿਕ ਕਪੂਰ, ਅਮਨ ਢੰਡ, ਸਰਪੰਚ ਹਾਜੀ ਸਗੀਰ ਖਾਂ, ਪਵਨ ਸ਼ਰਮਾ, ਰੁਪਿੰਦਰ ਸਿੰਘ ਪਿੰਦੂ ਕੰਗਣਵਾਲ ਬਲਾਕ ਦਿਹਾਤੀ ਪ੍ਰਧਾਨ, ਕਮਿਕਰ ਰਾਮ ਕੌਂਸਲਰ, ਦਿਲਜੀਤ ਕੜਵਲ, ਭਾਰਤ ਵਰਮਾ, ਅਸ਼ੀਸ਼ ਕਾਲੜਾ, ਗੁਰਵਿੰਦਰ ਗਰੇਵਾਲ, ਕਮਲ ਸਿੰਘ ਕੰਗਣਵਾਲ, ਅਮਰਿੰਦਰ ਸਿੰਘ ਭੁੱਲਰਾਂ, ਬਬਲੂ ਮਹੇਰਨਾ, ਅਨਿਲ ਥਾਪਰ, ਸ਼ਾਮ ਥਾਪਰ, ਇੰਦਰਜੀਤ ਜਿੱਤਵਾਲ, ਪਰਮਜੀਤ ਸਿੰਘ ਘਵੱਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸ ਨ।
ਪਿਛਲੀ ਖ਼ਬਰ ਮੋਹਨਜੀਤ ਸ਼ੇਰੋਂ ਨਾਲ ਪੁਲਿਸ ਦਾ ਅਣਮਨੁੱਖੀ ਵਰਤਾਓ, ਨਸ਼ਾ ਰੋਕਣ ‘ਚ ਮਾਨ ਸਰਕਾਰ ਫੇਲ੍ਹ - ਨੀਲੋਵਾਲ ਅਗਲੀ ਖ਼ਬਰ ਭੱਟੀਵਾਲ ਕਲਾਂ ਤੋਂ ਵੱਡੀ ਗਿਣਤੀ ਸਾਥੀ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।