07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮਨਾਇਆ

ਚੀਮਾ ਮੰਡੀ, 6 ਸਤੰਬਰ (ਗੁਰਜੀਤ ਸਿੰਘ ਚਹਿਲ) - ਮਾਡਰਨ ਕਾਲਜ ਬੀਰ ਕਲਾਂ ਵਿਖੇ ਅਧਿਆਪਕਾਂ ਦੇ ਸਨਮਾਨ ‘ਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 07-09-2026
ਚੀਮਾ ਮੰਡੀ, 6 ਸਤੰਬਰ (ਗੁਰਜੀਤ ਸਿੰਘ ਚਹਿਲ) - ਮਾਡਰਨ ਕਾਲਜ ਬੀਰ ਕਲਾਂ ਵਿਖੇ ਅਧਿਆਪਕਾਂ ਦੇ ਸਨਮਾਨ ‘ਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਸਿੱਖਿਆ ਅਤੇ ਸਮਾਜ ਨਿਰਮਾਣ ‘ਚ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਧਿਆਪਕ ਕੇਵਲ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਸਿੱਖਿਆ ਹੀ ਨਹੀਂ ਦਿੰਦੇ ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਉੱਜਵਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ‘ਚ ਕਾਲਜ ਪ੍ਰਬੰਧਕਾਂ ਵੱਲੋਂ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਪਰਮਜੀਤ ਸਿੰਘ ਭਿੰਦੀ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਆਬਾਨ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।