07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਵਾਨੀਗੜ੍ਹ ’ਚ 1.11 ਕਰੋੜ ਦੀ ਲਾਗਤ ਨਾਲ ਢਾਈ ਕਿਲੋਮੀਟਰ ਸੜਕ ਦੇ ਨਿਰਮਾਣ ਦੀ ਸ਼ੁਰੂਆਤ

ਭਵਾਨੀਗੜ੍ਹ, 6 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ 1. 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਭਗ ਢਾਈ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

ਅਜੀਤ ਡੈਸਕ 07-09-2026
ਭਵਾਨੀਗੜ੍ਹ, 6 ਸਤੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਗਭਗ ਢਾਈ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਹ ਸੜਕ ਸ਼ਮਸ਼ਾਨ ਘਾਟ ਰੋਡ ਤੋਂ ਕਾਕੜਾ ਰੋਡ ਰਾਹੀਂ ਡੰਪ ਤੱਕ ਬਣਾਈ ਜਾਵੇਗੀ । ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ । ਉਨ੍ਹਾਂ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਸੜਕ ਦਾ ਨਿਰਮਾਣ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ , ਰਾਜ ਨਫਰੀਆ, ਹਰਜੀਤ ਸਿੰਘ ਬੀਟਾ, ਗੁਰਪ੍ਰੀਤ ਸਿੰਘ ਬਾਬਾ, ਕਰਮਜੀਤ ਕੌਰ ਮੀਤ ਪ੍ਰਧਾਨ ਨਗਰ ਕੌਂਸਲ, ਈ ਏ ਦੀਪਕ ਗੋਇਲ ਤੋਂ ਇਲਾਵਾ ਇਲਾਕੇ ਦੇ ਪਤਵੰਤੇ, ਸਥਾਨਕ ਆਗੂ ਅਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਜਬਰੀ ਥੋਪੇ ਕੇਂਦਰੀ ਤਨਖ਼ਾਹ ਸਕੇਲ ਰੱਦ ਕੀਤੇ ਜਾਣ- ਸਾਂਝੀ ਤਾਲਮੇਲ ਕਮੇਟੀ ਅਗਲੀ ਖ਼ਬਰ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ (ਬ) ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ - ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।