07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾਉਣਾ ਸਰਕਾਰ ਦੀ ਤਰਜੀਹ: ਬਰਿੰਦਰ ਗੋਇਲ

ਲਹਿਰਾਗਾਗਾ, 6 ਸਤੰਬਰ (ਅਸ਼ੋਕ ਗਰਗ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਸਮੇਂ ਅਸਮਾਨ ’ਚ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦਾ ਮਨ ਮੋਹ ਲਿਆ ।

ਅਜੀਤ ਡੈਸਕ 07-09-2026
ਲਹਿਰਾਗਾਗਾ, 6 ਸਤੰਬਰ (ਅਸ਼ੋਕ ਗਰਗ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਸਮੇਂ ਅਸਮਾਨ ’ਚ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦਾ ਮਨ ਮੋਹ ਲਿਆ । ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ 650ਵੇਂ ਪ੍ਰਕਾਸ਼ ਦਿਵਸ ਸੰਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ 6 ਸਤੰਬਰ, ਧੂਰੀ ਵਿਖੇ 7 ਸਤੰਬਰ ਅਤੇ ਦਿੜ੍ਹਬਾ ਵਿਖੇ 8 ਸਤੰਬਰ ਨੂੰ ਡਰੋਨ ਸ਼ੋਅ ਕਰਵਾਏ ਜਾਣਗੇ । ਇਸ ਮੌਕੇ ਐਸ.ਡੀ.ਐਮ. ਰਾਕੇਸ ਪ੍ਰਕਾਸ਼ ਗਰਗ, ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ, ਪੁੱਤਰ ਗੌਰਵ ਗੋਇਲ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਸਪੋਰਟਸ ਵਿੰਗ ਦੇ ਚੇਅਰਮੈਨ ਸਿਮਰਨ ਪਾਲ ਸਿੰਘ ਗਿਫਟੀ, ਮਾਰਕੀਟ ਕਮੇਟੀ ਲਹਿਰਾਗਾਗਾ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਕਾਨੂੰਨੀ ਵਿੰਗ ਦੇ ਰਾਧੇ ਗੋਇਲ, ਯੁਗੇਸ਼ ਕੁਮਾਰ ਟੋਨੀ, ਅਗਰਵਾਲ ਸਭਾ ਦੇ ਸ਼ੀਸ਼ਪਾਲ ਗਰਗ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਮੋਟਰਾਂ ਦੀਆਂ ਤਾਰਾਂ ਤੇ ਟਰਾਂਸਫਾਰਮਰ ਦਾ ਤਾਂਬਾ ਤੇ ਤੇਲ ਚੋਰੀ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਜਬਰੀ ਥੋਪੇ ਕੇਂਦਰੀ ਤਨਖ਼ਾਹ ਸਕੇਲ ਰੱਦ ਕੀਤੇ ਜਾਣ- ਸਾਂਝੀ ਤਾਲਮੇਲ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।