ਪੰਚਾਇਤ ਵਿਕਾਸ ਬਲਾਕ ਦਫ਼ਤਰ ਦਾ ਵਿੱਤ ਮੰਤਰੀ ਚੀਮਾ ਨੇ ਰੱਖਿਆ ਨੀਂਹ ਪੱਥਰ
ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਪੰਚਾਇਤ ਸੰਮਤੀ ਦੇ ਨਵੇਂ ਬਲਾਕ ਦਫ਼ਤਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਮੌਕੇ ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਪੰਚਾਇਤ ਸੰਮਤੀ ਬਲਾਕ ਦਫ਼ਤਰ ਦੀ ਇਮਾਰਤ ਤਿਆਰ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ।
ਵ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਛਾਜਲੀ ਵਿਖੇ ਬੀਡੀਪੀਓ ਬਲਾਕ ਦਫ਼ਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਅਤੇ ਬਲਾਕ ਦਫ਼ਤਰ ਦੀ ਨੀਂਹ ਦਾ ਟੱਕ ਲਗਾ ਕੇ ਉਦਘਾਟਨ ਕਰਦੇ ਹੋਏ। ਤਸਵੀਰ: ਅਜਾਇਬ ਸਿੰਘ ਨੀਲੋਵਾਲ
08-09-2026
ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਪੰਚਾਇਤ ਸੰਮਤੀ ਦੇ ਨਵੇਂ ਬਲਾਕ ਦਫ਼ਤਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਮੌਕੇ ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਪੰਚਾਇਤ ਸੰਮਤੀ ਬਲਾਕ ਦਫ਼ਤਰ ਦੀ ਇਮਾਰਤ ਤਿਆਰ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ । ਨਵੀਂ ਇਮਾਰਤ ’ਚ ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਬੀ.ਡੀ.ਪੀ.ਓ. ਸਮੇਤ ਸੰਬੰਧਿਤ ਅਧਿਕਾਰੀਆਂ ਦੇ ਦਫ਼ਤਰ ਹੋਣਗੇ, ਜਿਸ ਨਾਲ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਵਿੱਚ ਆਸਾਨੀ ਹੋਵੇਗੀ । ਵਿੱਤ ਮੰਤਰੀ ਨੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਨਵੀਂ ਇਮਾਰਤ ਦੀ ਉਸਾਰੀ ਦੌਰਾਨ ਉਹ ਖ਼ੁਦ ਕੰਮ ਦੀ ਨਿਗਰਾਨੀ ਕਰਨ । ਚੀਮਾ ਨੇ ਦੱਸਿਆ ਕਿ ਇਲਾਕੇ ’ਚ ਸੜਕੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਗਰਾਹਾਂ ਤੋਂ ਰੇਲਵੇ ਸਟੇਸ਼ਨ ਤੱਕ ਬਣਨ ਵਾਲੀ ਸੜਕ ਦਾ ਟੈਂਡਰ ਵੀ ਜਲਦ ਖੁੱਲ੍ਹਣ ਜਾ ਰਿਹਾ ਹੈ । ਲਗਭਗ ਪੌਣੇ ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਨਾਲ ਨੀਲੋਵਾਲ, ਉਗਰਾਹਾਂ ਅਤੇ ਨੇੜਲੇ ਹੋਰ ਪਿੰਡਾਂ ਦੇ ਲੋਕਾਂ ਨੂੰ ਰੇਲਵੇ ਸਟੇਸ਼ਨ ਤੱਕ ਪਹੁੰਚਣ ਵਿੱਚ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ । ਮੰਚ ਦਾ ਸੰਚਾਲਨ ਡਾ. ਜਗਰਾਜ ਸਿੰਘ ਨੇ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਮੰਡੇਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਤੀਮ ਸਿੰਘ ਪੀਤੂ ਛਾਹੜ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਜੋਹਨਡੀਅਰ, ਸਰਪੰਚ ਗੁਰਬਿਆਸ ਸਿੰਘ ਛਾਜਲੀ, ਬਹੁਮੰਤਵੀ ਸਹਿਕਾਰੀ ਸਭਾ ਦੇ ਪ੍ਰਧਾਨ ਮੁਖਤਿਆਰ ਸਿੰਘ, ਸਰਪੰਚ ਅਜੈਬ ਸਿੰਘ ਸੰਗਤੀਵਾਲਾ, ਸਰਪੰਚ ਸਤਨਾਮ ਸਿੰਘ ਮੈਦੇਵਾਸ, ਜਿ਼ਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬੀ.ਓ. ਮਾਨ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਬਲਵੰਤ ਸਿੰਘ ਚੱਠਾ, ਹਰਬੰਸ ਸਿੰਘ, ਅਮਰੀਕ ਸਿੰਘ ਸਰਦਾਰ ਪੈਲੇਸ, ਨੰਬਰਦਾਰ ਸਤਨਾਮ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।