ਅੰਡਰ-17 ਵਾਲੀਵਾਲ ਮੁਕਾਬਲਿਆਂ ’ਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਰਹੀ ਅੱਵਲ
ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ) - ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਅੰਡਰ-17 ਵਾਲੀਵਾਲ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਵਾਲੀਵਾਲ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦਰਮਿਆਨ ਹੋਏ ਦਿਲਚਸਪ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ।
ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ) - ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਅੰਡਰ-17 ਵਾਲੀਵਾਲ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਵਾਲੀਵਾਲ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਦਰਮਿਆਨ ਹੋਏ ਦਿਲਚਸਪ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ। ਟੀਮ ਦੇ ਖਿਡਾਰੀਆਂ ਅਮਰਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਵੀਰ ਸਿੰਘ, ਗੁਰਨੂਰ ਸਿੰਘ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ, ਰਸਮੀਤ, ਏਕਮਜੋਤ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਪਹਿਲੇ ਸਥਾਨ ‘ਤੇ ਪਹੁੰਚਾਇਆ। ਇਸ ਸ਼ਾਨਦਾਰ ਜਿੱਤ ਉਪਰੰਤ ਟੀਮ ਦੀ ਅਗਲੇ ਪੜਾਅ ਦੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਤੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਵੀ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਕੋਚ ਵਿਦੂਸ਼ੀ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਕੋਚ ਦੀ ਬਿਹਤਰੀਨ ਸਿਖਲਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕ ਵਿਦੂਸ਼ੀ, ਮਨਪ੍ਰੀਤ, ਜਸਪ੍ਰੀਤ, ਮਨਪ੍ਰੀਤ, ਰੋਜ਼ੀ, ਲਵਦੀਪ, ਸੁਖਪ੍ਰੀਤ , ਹਰਪ੍ਰੀਤ, ਰਮਨ, ਅਮੀਸ਼ਾ, ਅਨੂ, ਕੋਮਲ, ਜਸਦੀਪ ਆਦਿ ਵੀ ਹਾਜ਼ਰ ਸਨ।