ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਨੌਜਵਾਨ ਆਪਮੁਹਾਰੇ ਅਕਾਲੀ ਦਲ ਨਾਲ ਜੁੜਨ ਲੱਗੇ - ਅਰਵਿੰਦ ਖੰਨਾ
ਸੰਗਰੂਰ, 13 ਸੰਤਬਰ ( ਦਮਨਜੀਤ ਸਿੰਘ) - ਸਥਾਨਕ ਉਮੀਦ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜਸਕਰਨ ਸਿੰਘ ਪਿੰਡ ਰਾਮਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਵੱਲੋਂ ਪਾਰਟੀ ਦਾ ਪਟਕਾ ਪਾ ਕੇ ਇਨ੍ਹਾਂ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।
ਸੰਗਰੂਰ, 13 ਸੰਤਬਰ ( ਦਮਨਜੀਤ ਸਿੰਘ) - ਸਥਾਨਕ ਉਮੀਦ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜਸਕਰਨ ਸਿੰਘ ਪਿੰਡ ਰਾਮਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਵੱਲੋਂ ਪਾਰਟੀ ਦਾ ਪਟਕਾ ਪਾ ਕੇ ਇਨ੍ਹਾਂ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਖੰਨਾ ਨੇ ਕਿਹਾ ਕਿ ਸੰਗਰੂਰ ਦਾ ਨੌਜਵਾਨ ਹਮੇਸ਼ਾ ਹੀ ਜਾਗਰੂਕ ਰਿਹਾ ਹੈ, ਉਹ ਜਾਣਦਾ ਹੈ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ, ਬਾਕੀ ਸਰਕਾਰਾਂ ਤੋਂ ਸਿਰਫ਼ ਲਾਰੇ ਹੀ ਹੱਥ ਲੱਗੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪਹਿਲਾਂ ਤਾਂ ਬੜਾ ਇਨਕਲਾਬੀ ਹੋਣ ਦੇ ਦਾਅਵੇ ਕਰਦਾ ਸੀ ਅਤੇ ਜਦੋਂ ਹੁਣ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਲੋਕ ਸਵਾਲ ਕਰਦੇ ਹਨ ਤਾਂ ਉਨ੍ਹਾਂ ਨੂੰ ਸਵਾਲ ਪੁੱਛਣ ਦਾ ਅਧਿਕਾਰ ਵੀ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਵੱਡੇ-ਵੱਡੇ ਦਾਅਵੇ ਕੀਤੇ ਸਨ ਅਤੇ ਸੱਤ੍ਹਾ ਹਾਸਲ ਕਰਦਿਆਂ ਇਹ ਸਾਰੇ ਦਾਅਵੇ ਜੁਮਲੇ ਬਣ ਕੇ ਰਹੇ ਗਏ। ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਅੱਜ ਹਰ ਇੱਕ ਨੌਜਵਾਨ ਨੂੰ ਸਰਕਾਰ ਤੋਂ ਸਵਾਲ ਪੁੱਛਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਤਾਂ ਬੱਸ ਇੱਕ ਹੀ ਕੰਮ ਹੈ ਕਿ ਲੋਕ ਮਿਲਣੀਆਂ ਵਿੱਚ ਲੋਕ ਉਨ੍ਹਾਂ ਦੇ ਚੁਟਕਲੇ ਸੁਣ ਕੇ ਤਾੜੀਆਂ ਮਾਰਨ ਪ੍ਰੰਤੂ ਪੰਜਾਬ ਦੇ ਹਾਲਾਤਾਂ ਉੱਤੇ ਕੋਈ ਸਵਾਲ ਨਾ ਪੁੱਛੇ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਨੂੰ ਪੰਜਾਬ ਸਰਕਾਰ ਦੀ ਸ਼ਹਿ ‘ਤੇ ਕੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲਾ ਨੌਜਵਾਨਾਂ ਨੇ ਕਰਨਾ ਹੈ ਕਿ ਉਹ ਪੰਜਾਬ ਦਾ ਸਚਮੁੱਚ ਵਿਕਾਸ ਚਾਹੁੰਦੇ ਹਨ ਜਾਂ ਫੌਕੀ ਇਸ਼ਤਿਹਾਰਬਾਜ਼ੀ ਦਾ ਵਿਕਾਸ। ਇਸ ਮੌਕੇ ਕਰਮਜੀਤ ਸਿੰਘ, ਗਗਨਦੀਪ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਸੁਖਚੈਨ ਸਿੰਘ , ਜਤਿੰਦਰ ਸਿੰਘ, ਗੁਰਦੇਵ ਸਿੰਘ, ਨਰਿੰਦਰ ਸਿੰਘ, ਰਾਣਾ ਸਿੰਘ, ਮਾਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਅਰਵਿੰਦ ਖੰਨਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ- ਘਰ ਪਹੁੰਚਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਲਖਵੀਰ ਸਿੰਘ ਸਾਬਕਾ ਸਰਪੰਚ ਲੱਖੇਵਾਲ, ਨਰਦੀਪ ਸਿੰਘ ਨਿੱਪਾ ਜਨਰਲ ਸਕੱਤਰ ਯੂਥ ਅਕਾਲੀ ਦਲ ਪੰਜਾਬ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।