ਮੁਲਾਜ਼ਮਾਂ ਦੇ ਧਰਨੇ ’ਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਗੱਲਬਾਤ
ਸਕਾਰਾਤਮਕ ਮਾਹੌਲ ’ਚ ਹੋਈ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਨੇ ਧਰਨਾ ਚੁੱਕਿਆ
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਸਕਾਰਾਤਮਕ ਮਾਹੌਲ ਬਣ ਗਿਆ, ਜਦੋਂ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕੀਤੀ। ਅਮਨ ਅਰੋੜਾ ਨੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ)- ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਸਕਾਰਾਤਮਕ ਮਾਹੌਲ ਬਣ ਗਿਆ, ਜਦੋਂ ਅਮਨ ਅਰੋੜਾ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕੀਤੀ। ਅਮਨ ਅਰੋੜਾ ਨੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਸਬੰਧੀ ਸਰਕਾਰ ਦੇ ਪੱਧਰ ’ਤੇ ਬਣਦੀ ਕਾਰਵਾਈ ਲਈ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾਣਗੇ। ਇਸ ਉਪਰੰਤ ਮੁਲਾਜ਼ਮ ਜਥੇਬੰਦੀਆਂ ਦਾ ਇੱਕ ਵਫ਼ਦ ਅਮਨ ਅਰੋੜਾ ਨਾਲ ਵਿਸਥਾਰ ਪੂਰਵਕ ਮੀਟਿੰਗ ਲਈ ਉਨ੍ਹਾਂ ਦੇ ਦਫਤਰ ਵਿਚ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ’ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦਾ ਮਾਹੌਲ ਸੁਖਾਵਾਂ ਅਤੇ ਸਕਾਰਾਤਮਕ ਰਿਹਾ ਅਤੇ ਦੋਵਾਂ ਪੱਖਾਂ ਵੱਲੋਂ ਮਸਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਉਪਰੰਤ ਮੁਲਾਜ਼ਮ ਜਥੇਬੰਦੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ ਅਤੇ ਉਹ ਵਾਪਸ ਚਲੇ ਗਏ। ਇਸ ਤਰ੍ਹਾਂ ਗੱਲਬਾਤ ਰਾਹੀਂ ਮਸਲਿਆਂ ਦੇ ਹੱਲ ਵੱਲ ਇੱਕ ਅਹਿਮ ਅਤੇ ਉਸਾਰੂ ਪਹਿਲ ਹੋਈ। ਇਸ ਦੌਰਾਨ ਅਮਨ ਅਰੋੜਾ ਵਲੋਂ ਧਰਨੇ ’ਤੇ ਬੈਠੇ ਮੁਲਾਜ਼ਮਾਂ ਲਈ ਠੰਢੇ ਪਾਣੀ ਦੀ ਛਬੀਲ ਅਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ। ਇਸ ਪਹਿਲ ਨਾਲ ਧਰਨੇ ਦੌਰਾਨ ਆਪਸੀ ਸਤਿਕਾਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੋਈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਆਪਣੀ ਗੱਲ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣਾ ਹਰ ਨਾਗਰਿਕ ਅਤੇ ਮੁਲਾਜ਼ਮ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਹਰ ਮਸਲੇ ਦਾ ਹੱਲ ਗੱਲਬਾਤ, ਸਹਿਯੋਗ ਅਤੇ ਆਪਸੀ ਭਰੋਸੇ ਨਾਲ ਕੱਢਿਆ ਜਾ ਸਕਦਾ ਹੈ।