16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਯੁਕਤ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਐਸ.ਈ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਸੰਗਰੂਰ, 14 ਸਤੰਬਰ (ਦਮਨਜੀਤ ਸਿੰਘ) - ਸੂਬੇ ’ਚ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਦੁਖੀ ਹੋਏ ਕਿਸਾਨਾਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐਸ. ਈ.

ਸੰਗਰੂਰ ਵਿਖ਼ੇ ਬਿਜਲੀ ਬੋਰਡ ਦੇ ਐਸ.ਈ. ਦਾ ਦਫਤਰ ਘੇਰ ਕੇ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ। ਤਸਵੀਰ :- ਮੁਕੇਸ਼ ਕੁਮਾਰ 15-09-2026
ਸੰਗਰੂਰ, 14 ਸਤੰਬਰ (ਦਮਨਜੀਤ ਸਿੰਘ) - ਸੂਬੇ ’ਚ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਦੁਖੀ ਹੋਏ ਕਿਸਾਨਾਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐਸ.ਈ. ਦਫਤਰ ਸੰਗਰੂਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਐਸ.ਈ. ਸੰਗਰੂਰ ਨੇ ਕਿਸਾਨਾਂ ਦੇ ਧਰਨੇ ਵਿੱਚ ਆ ਕੇ ਪੂਰੀ ਬਿਜਲੀ ਸਪਲਾਈ ਦੇਣ ਦਾ ਵਿਸ਼ਵਾਸ ਵੀ ਦਿੱਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੇ ਵਿੱਤ ਸਕੱਤਰ ਸਤਨਾਮ ਸਿੰਘ ਕਿਲ੍ਹਾ ਭਰੀਆਂ, ਬੀ.ਕੇ.ਯੂ. ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀ.ਕੇ.ਯੂ. ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਤੇ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਦਾਅਵਾ ਕਰਦੀ ਸੀ ਕਿ ਕਿਸਾਨਾਂ ਨੂੰ ਦਿਨ ਸਮੇਂ ਅੱਠ ਘੰਟੇ ਮੋਟਰਾਂ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਘਰੇਲੂ ਬਿਜਲੀ ਸਪਲਾਈ 24 ਘੰਟੇ ਦਿੱਤੀ ਜਾਵੇਗੀ ਪਰ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੋ ਤੋਂ ਤਿੰਨ ਘੰਟੇ ਆ ਰਹੀ ਹੈ ਅਤੇ ਇਹੀ ਹਾਲ ਘਰੇਲੂ ਬਿਜਲੀ ਸਪਲਾਈ ਦਾ ਹੈ ਜਦੋਂ ਕਿ ਇਸ ਸਮੇਂ ਝੋਨੇ ਦੀ ਫਸਲ ਨਿਸਾਰੇ ‘ਤੇ ਹੈ ਅਤੇ ਇਸ ਸਮੇਂ ਝੋਨੇ ਦੀ ਫਸਲ ਨੂੰ ਬਹੁਤ ਜਿਆਦਾ ਪਾਣੀ ਦੀ ਜਰੂਰਤ ਹੈ। ਜੇਕਰ ਇਸ ਸਮੇਂ ਸੋਕਾ ਲੱਗਦਾ ਹੈ ਫਸਲ ਨੂੰ ਪਾਣੀ ਨਹੀਂ ਮਿਲਦਾ ਤਾਂ ਕਿਸਾਨਾਂ ਦੀ ਫ਼ਸਲ ਦਾ ਝਾੜ ਅੱਧਾ ਰਹਿ ਜਾਵੇਗਾ। ਇਸ ਕਰ ਕੇ ਕਿਸਾਨ ਵੱਡੀ ਚਿੰਤਾ ਦੇ ਵਿੱਚ ਹਨ। ਕਿਸਾਨਾਂ ਨੇ ਕਿਹਾ ਕਿ ਇਹ ਬਿਜਲੀ ਸੰਕਟ ਲਈ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਜਿੰਮੇਵਾਰ ਹਨ ਜਿਸ ਨੇ ਸਮਾਂ ਰਹਿੰਦੇ ਕੋਲੇ ਦੇ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਥਰਮਲਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਦੀ ਕੋਈ ਵਿਉਂਤਬੰਦੀ ਬਣਾਈ । ਅੱਜ ਦੇ ਰੋਸ ਧਰਨੇ ਨੂੰ ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾਂ, ਨਾਜਮ ਸਿੰਘ ਪੁੰਨਾਂਵਾਲ, ਨਿਰਮਲ ਸਿੰਘ ਘਰਾਚੋਂ, ਮੱਖਣ ਸਿੰਘ ਦੁੱਗਾਂ, ਰੋਹੀ ਸਿੰਘ ਮੰਗਵਾਲ,ਗੁਰਲਾਲ ਸਿੰਘ ਝਲੂਰ,ਕਰਮਜੀਤ ਸਿੰਘ ਸਤੀਪੁਰਾ ਨੇ ਵੀ ਸੰਬੋਧਨ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਕੁਲਵਿੰਦਰ ਸਿੰਘ ਮਾਝਾ ਅਤੇ ਗੁਰਤੇਜ ਸਿੰਘ ਵਲੋਂ ਨਿਭਾਈ ਗਈ ।
ਪਿਛਲੀ ਖ਼ਬਰ ਗੁਰਮਤਿ ਗ੍ਰੰਥੀ ਸਭਾ ਵਲੋਂ ਕਰਵਾਇਆ ਆਤਮਰਸ ਕੀਰਤਨ ਦਰਬਾਰ ਅਗਲੀ ਖ਼ਬਰ ਅਹਿਮਦਗੜ੍ਹ ਦੀਆਂ ਚਾਰ ਵੱਡੀਆਂ ਦੁਕਾਨਾਂ ਤੋਂ ਪਨੀਰ, ਖੋਆ ਅਤੇ ਆਈਸ ਕਰੀਮ ਦੇ ਨਮੂਨੇ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।