17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨਾਲ ਪ੍ਰਸ਼ਾਸਨ ਵਲੋਂ ਕੀਤੀ ਧੱਕੇਸ਼ਾਹੀ ਨਿੰਦਣਯੋਗ- ਖੰਗੂੜਾ

ਅਹਿਮਦਗੜ੍ਹ, 16 ਸਤੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਗੁਲਜ਼ਾਰ ਸਿੰਘ ਦੀ ਮੌਤ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਸੀਨੀਅਰ ਲੀਡਰਸ਼ਿਪ ਅਤੇ ਸੂਬੇ ਦੇ ਵੱਖ-ਵੱਖ ਹਲਕਿਆਂ ਦੇ ਹਜ਼ਾਰਾਂ ਵਰਕਰਾਂ ਹਲਕਾ ਅਮਰਗੜ੍ਹ ਤੋਂ ਅਮਨਦੀਪ ਕੌਰ ਖੰਗੂੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕਰਦੇ ਹੋਏ ਆਵਾਜ਼ ਬੁਲੰਦ ਕੀਤੀ। ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਦੋਂ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਅਤੇ ਹੋਰ ਰੋਕਾਂ ਲਗਾਈਆਂ ਗਈਆਂ, ਤਾਂ ਬੀਬੀ ਖੰਗੂੜਾ ਅੱਗੇ ਪੁਲਿਸ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਅਤੇ ਦੁਰਵਿਵਹਾਰ ਦਾ ਵਿਰੋਧ ਕਰਦਿਆਂ ਪੁਲਿਸ ਦੀ ਲਾਠੀ ਮੂਹਰੇ ਡਟੇ ਅਤੇ ਵਰਕਰਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ।

ਅਜੀਤ ਡੈਸਕ 17-09-2026
ਅਹਿਮਦਗੜ੍ਹ, 16 ਸਤੰਬਰ (ਰਣਧੀਰ ਸਿੰਘ ਮਹੋਲੀ) - ਪੰਜਾਬ ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਗੁਲਜ਼ਾਰ ਸਿੰਘ ਦੀ ਮੌਤ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਦੌਰਾਨ ਸੀਨੀਅਰ ਲੀਡਰਸ਼ਿਪ ਅਤੇ ਸੂਬੇ ਦੇ ਵੱਖ-ਵੱਖ ਹਲਕਿਆਂ ਦੇ ਹਜ਼ਾਰਾਂ ਵਰਕਰਾਂ ਹਲਕਾ ਅਮਰਗੜ੍ਹ ਤੋਂ ਅਮਨਦੀਪ ਕੌਰ ਖੰਗੂੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕਰਦੇ ਹੋਏ ਆਵਾਜ਼ ਬੁਲੰਦ ਕੀਤੀ। ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਦੋਂ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਅਤੇ ਹੋਰ ਰੋਕਾਂ ਲਗਾਈਆਂ ਗਈਆਂ, ਤਾਂ ਬੀਬੀ ਖੰਗੂੜਾ ਅੱਗੇ ਪੁਲਿਸ ਵਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਅਤੇ ਦੁਰਵਿਵਹਾਰ ਦਾ ਵਿਰੋਧ ਕਰਦਿਆਂ ਪੁਲਿਸ ਦੀ ਲਾਠੀ ਮੂਹਰੇ ਡਟੇ ਅਤੇ ਵਰਕਰਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ । ਖੰਗੂੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਂਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ, ਨਾ ਕਿ ਪੁਲਿਸ ਵਲੋਂ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਤੇ ਰਾਜਨੀਤੀ ਕਰਨਾ ਮੰਦਭਾਗਾ - ਬੌਬੀ, ਸੁਖਦੇਵ ਅਗਲੀ ਖ਼ਬਰ ਤਹਿਸੀਲ ਪੱਧਰੀ ਧਰਨੇ ’ਚ ਗਰਜੇ ਪਟਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।