17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

26 ਸਤੰਬਰ ਦੀ ਮੋਗਾ ਰੈਲੀ ਦੀ ਤਿਆਰੀ ਸੰਬੰਧੀ ਕਿਸਾਨਾਂ-ਮਜ਼ਦੂਰਾਂ ਦੀਆਂ ਇਕੱਤਰਤਾਵਾਂ

ਮਸਤੂਆਣਾ ਸਾਹਿਬ, 16 ਸਤੰਬਰ (ਦਮਦਮੀ) - 26 ਸਤੰਬਰ ਨੂੰ ਮੋਗਾ ਵਿਖੇ ਆਰ. ਐਸ.

ਅਜੀਤ ਡੈਸਕ 17-09-2026
ਮਸਤੂਆਣਾ ਸਾਹਿਬ, 16 ਸਤੰਬਰ (ਦਮਦਮੀ) - 26 ਸਤੰਬਰ ਨੂੰ ਮੋਗਾ ਵਿਖੇ ਆਰ.ਐਸ.ਐਸ.-ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਬਹਾਦਰਪੁਰ, ਉਭਾਵਾਲ ਅਤੇ ਚੱਠੇ ਸੇਖਵਾਂ ਵਿਖੇ ਕਿਸਾਨਾਂ-ਮਜ਼ਦੂਰਾਂ ਦੀਆਂ ਇਕੱਤਰਤਾਵਾਂ ਕੀਤੀਆਂ ਗਈਆਂ। ਇਨ੍ਹਾਂ ਇਕੱਤਰਤਾਵਾਂ ਦੌਰਾਨ ਮੌਜੂਦਾ ਰਾਜਨੀਤਕ ਅਤੇ ਆਰਥਿਕ ਹਾਲਾਤ ’ਤੇ ਵਿਚਾਰ-ਵਟਾਂਦਰਾ ਕਰਦਿਆਂ ਲੋਕਾਂ ਨੂੰ 26 ਸਤੰਬਰ ਦੀ ਮੋਗਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਵੱਖ-ਵੱਖ ਪਿੰਡਾਂ ਵਿੱਚ ਹੋਈਆਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਬਲਾਕ ਸੰਗਰੂਰ ਦੇ ਪ੍ਰਧਾਨ ਸਤਵਿੰਦਰ ਸਿੰਘ ਬਹਾਦਰਪੁਰ ਨੇ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਪਿਛਲੇ 12 ਸਾਲਾਂ ਤੋਂ ਕੇਂਦਰ ਦੀ ਸੱਤਾ ’ਤੇ ਕਾਬਜ਼ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦੀਆਂ ਵੱਖ-ਵੱਖ ਮਹੱਤਵਪੂਰਨ ਸੰਸਥਾਵਾਂ ਅਤੇ ਸੂਬਿਆਂ ਦੇ ਅਧਿਕਾਰਾਂ ਸਬੰਧੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਇੱਕ ਭਾਸ਼ਾ, ਇੱਕ ਸੱਭਿਆਚਾਰ ਅਤੇ ਇੱਕ ਸਿੱਖਿਆ ਨੀਤੀ ਵਰਗੀਆਂ ਨੀਤੀਆਂ ਰਾਹੀਂ ਤਾਕਤਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਲਗਾਤਾਰ ਸੀਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਕਾਰਨ ਦੇਸ਼ ਵਿੱਚ ਆਰਥਿਕ ਅਸਮਾਨਤਾ ਵਧ ਰਹੀ ਹੈ, ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ ਅਤੇ ਆਮ ਲੋਕਾਂ ਲਈ ਆਮਦਨ ਦੇ ਸਰੋਤ ਲਗਾਤਾਰ ਘਟ ਰਹੇ ਹਨ। ਆਗੂਆਂ ਨੇ ਕਿਹਾ ਕਿ ਲੋਕ-ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਵਿਸ਼ਾਲ ਜਨਤਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ 26 ਸਤੰਬਰ ਨੂੰ ਮੋਗਾ ਵਿਖੇ ਹੋਣ ਵਾਲੀ ‘ਫਾਸ਼ੀਵਾਦ ਖ਼ਿਲਾਫ਼ ਵੰਗਾਰ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ। ਇਨ੍ਹਾਂ ਇਕੱਤਰਤਾਵਾਂ ਨੂੰ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਉਭਾਵਾਲ, ਗੁਰਜੀਤ ਸਿੰਘ, ਪਰਮਾਤਮਾ ਸਿੰਘ, ਹਰਦੀਪ ਸਿੰਘ ਬਹਾਦਰਪੁਰ, ਬਲਾਕ ਸਕੱਤਰ ਦਵਿੰਦਰ ਸਿੰਘ ਦੁੱਗਾਂ ਅਤੇ ਰਣਜੀਤ ਸਿੰਘ ਚੱਠੇ ਸੇਖਵਾਂ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸੰਤ ਪ੍ਰੀਤਮ ਸਿੰਘ ਤਿਆਗੀ ਦੀ ਬਰਸੀ 27 ਨੂੰ ਅਗਲੀ ਖ਼ਬਰ ਸਰਕਾਰ ਨਵੇਂ ਤੋਂ ਨਵਾਂ ਕਰਜ਼ਾ ਲੈ ਕੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦੱਬ ਰਹੀ- ਗੁਰਜੋਤ ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।